ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ-ਸਹਾਇਕ ਸਿਵਲ ਸਰਜਨ
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਮੌਤ ਤੋਂ ਬਾਅਦ ਵੀ ਮਨੁੱਖਤਾ ਦੀ ਸੇਵਾ ਕਰਨ ਦਾ ਸੰਕਲਪ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਦੇਹਦਾਨ ਰਾਹੀਂ ਮੈਡੀਕਲ ਸਿੱਖਿਆ ਤੇ ਖੋਜ ਵਿਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ।
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਮੌਤ ਤੋਂ ਬਾਅਦ ਵੀ ਮਨੁੱਖਤਾ ਦੀ ਸੇਵਾ ਕਰਨ ਦਾ ਸੰਕਲਪ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਦੇਹਦਾਨ ਰਾਹੀਂ ਮੈਡੀਕਲ ਸਿੱਖਿਆ ਤੇ ਖੋਜ ਵਿਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਪਿੰਡ ਭਾਨਮਜਾਰਾ, ਡਾਕਖਾਨਾ ਲੰਗੜੋਆ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵਸਨੀਕ ਸ੍ਰੀਮਤੀ ਰਮਨਜੀਤ ਕੌਰ ਨੂੰ ਮਰਨ ਉਪਰੰਤ ਦੇਹਦਾਨ ਕਰਨ ਦਾ ਸੰਕਲਪ ਲੈਣ ਸੰਬੰਧੀ ਦੇਹਦਾਨ ਕਾਰਡ ਸੌਂਪਣ ਮੌਕੇ ਕੀਤਾ। ਡਾ. ਬਲਜੀਤ ਕਮਲ ਨੇ ਕਿਹਾ ਕਿ ਦੇਹਦਾਨ ਮਨੁੱਖਤਾ ਦੀ ਭਲਾਈ ਲਈ ਇਕ ਮਹਾਨ ਕਾਰਜ ਹੈ। ਮ੍ਰਿਤਕ ਦੇਹਾਂ ਮੈਡੀਕਲ ਵਿਦਿਆਰਥੀਆਂ ਨੂੰ ਮਨੁੱਖੀ ਸਰੀਰ ਦੀ ਬਣਤਰ ਤੇ ਵੱਖ-ਵੱਖ ਅੰਗਾਂ ਦੀ ਕਾਰਜਪ੍ਰਣਾਲੀ ਨੂੰ ਵਿਹਾਰਕ ਤੌਰ ’ਤੇ ਸਮਝਣ ਵਿਚ ਮਦਦ ਕਰਦੀਆਂ ਹਨ। ਇਸ ਨਾਲ ਡਾਕਟਰੀ ਸਿੱਖਿਆ ਤੇ ਖੋਜ ਨੂੰ ਉਤਸ਼ਾਹ ਮਿਲਦਾ ਹੈ ਅਤੇ ਭਵਿੱਖ ਵਿਚ ਮਰੀਜ਼ਾਂ ਦੀ ਬਿਹਤਰ ਦੇਖਭਾਲ ਕਰਨ ਵਾਲੇ ਡਾਕਟਰ ਤਿਆਰ ਕਰਨ ਵਿਚ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਦੇਹਦਾਨ ਕਰਨ ਦਾ ਫ਼ੈਸਲਾ ਸਮਾਜ ਪ੍ਰਤੀ ਜ਼ਿੰਮੇਵਾਰੀ ਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਦਰਸਾਉਂਦਾ ਹੈ। ਦੇਹਦਾਨੀ ਸ੍ਰੀਮਤੀ ਰਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਤੀ ਰਵਿੰਦਰ ਸਿੰਘ ਤੇ ਪੁੱਤਰ ਸੁਖਪ੍ਰੀਤ ਸਿੰਘ ਦੇ ਸਹਿਯੋਗ ਨਾਲ ਮਰਨ ਉਪਰੰਤ ਆਪਣੀ ਦੇਹਦਾਨ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਦੋਆਬਾ ਸੇਵਾ ਸੰਮਤੀ, ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਸਮਿਤੀ ਵਲੋਂ ਹੁਣ ਤੱਕ 151 ਵਿਅਕਤੀਆਂ ਨੂੰ ਮਰਨ ਉਪਰੰਤ ਦੇਹਦਾਨ ਲਈ ਪ੍ਰੇਰਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੰਮਤੀ ਵਲੋਂ ਦੇਹਦਾਨ ਕਰਨ ਦੇ ਇੱਛੁਕ ਵਿਅਕਤੀਆਂ ਦੇ ਫਾਰਮ ਭਰਵਾਉਣ ਤੇ ਸੰਬੰਧਤ ਮੈਡੀਕਲ ਸੰਸਥਾਵਾਂ ਤੱਕ ਪਹੁੰਚਾਉਣ ਵਿਚ ਸਹਿਯੋਗ ਦਿੱਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਦੀ ਇੱਛਾ ਅਨੁਸਾਰ ਲੋੜੀਂਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਇਸ ਮੌਕੇ ਸੇਵਾਮੁਕਤ ਬੈਂਕ ਮੈਨੇਜਰ ਅਸ਼ੋਕ ਸ਼ਰਮਾ, ਸੇਵਾਮੁਕਤ ਸੁਪਰਡੈਂਟ ਅਸ਼ੋਕ ਸ਼ਰਮਾ ਤੇ ਗੁਰਦੀਪ ਸਿੰਘ ਹਫਜਾਬਾਦੀ ਮੌਜੂਦ ਸਨ।