18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨਾਲ ਮੀਟਿੰਗਾਂ

ਔੜ, 17 ਅਕਤੂਬਰ (ਗੁਰਨਾਮ ਸਿੰਘ ਸੈਣੀ)-ਐੱਸ. ਡੀ.

Ad Position 21
No active advertisement
ਅਜੀਤ ਡੈਸਕ 18-10-2026
ਔੜ, 17 ਅਕਤੂਬਰ (ਗੁਰਨਾਮ ਸਿੰਘ ਸੈਣੀ)-ਐੱਸ. ਡੀ. ਐੱਮ. ਨਵਾਂਸ਼ਹਿਰ ਮੈਡਮ ਅਨਮਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ ਲਈ ਬਲਾਕ ਔੜ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਪਿੰਡ ਦਰੀਆਪੁਰ, ਪੰਦਰਾਵਲ ਤੇ ਚਾਹਲ ਖੁਰਦ ਵਿਖੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ ਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਡਾ. ਲੇਖਰਾਜ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਰੀ ਤੇ ਵਿਗਿਆਨਕ ਤਕਨੀਕਾਂ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸਿੰਘ ਸੰਘਾ ਨੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਿੰਡਾਂ ਵਿੱਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਯਤਨ ਕਰਨਗੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਫ਼ਤਰ ਔੜ ਤੋਂ ਡਾ. ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਤੇ ਡਾ. ਮੋਨਿਕਾ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਇਨ੍ਹਾਂ ਮੀਟਿੰਗਾਂ ਦਾ ਸਾਂਝੇ ਤੌਰ ’ਤੇ ਪ੍ਰਬੰਧ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਦਿੱਤੀ ਜਾ ਰਹੀ ਤਕਨੀਕੀ ਜਾਣਕਾਰੀ ਦਾ ਲਾਹਾ ਲੈਣ ਦੀ ਅਪੀਲ ਵੀ ਕੀਤੀ। ਇਨ੍ਹਾਂ ਮੀਟਿੰਗਾਂ ਵਿਚ ਤਹਿਸੀਲਦਾਰ ਗੁਰਮੁਖ ਸਿੰਘ, ਮਾਲ ਵਿਭਾਗ ਦੇ ਪਟਵਾਰੀ ਹਿਮਾਂਸ਼ੂ, ਸ਼ੁਭਮ ਤੇ ਅਜੈ ਕੁਮਾਰ, ਖੇਤੀਬਾੜੀ ਵਿਭਾਗ ਤੋਂ ਮੈਡਮ ਅੰਜੂ ਸਾਗਰ, ਏ. ਟੀ. ਐੱਮ. ਜਸਵਿੰਦਰ ਸਿੰਘ ਤੇ ਲਖਵਿੰਦਰ ਸਿੰਘ, ਕਲੱਸਟਰ ਅਫ਼ਸਰ ਰੋਬਿਨ ਜੱਸਲ ਅਤੇ ਵਿਲੇਜ ਨੋਡਲ ਅਫ਼ਸਰ ਅਨਿਲ ਕੁਮਾਰ ਹਾਜ਼ਰ ਸਨ। ਇਸ ਮੌਕੇ ਸਰਪੰਚ ਮਨਦੀਪ ਕੌਰ ਦਰੀਆਪੁਰ, ਕਿਸਾਨ ਜਸਵੀਰ ਰਾਏ, ਸੁਰਿੰਦਰ ਕੁਮਾਰ ਅਤੇ ਪ੍ਰੇਮ ਸਿੰਘ, ਪਿੰਡ ਪੰਦਰਾਵਲ ਦੀ ਸਰਪੰਚ ਹਰਪਾਲ ਕੌਰ, ਅਵਤਾਰ ਸਿੰਘ ਤਾਰੀ, ਗੁਰਪ੍ਰੀਤ ਸਿੰਘ ਗੋਪੀ, ਬਲਜੀਤ ਸਿੰਘ ਬੱਲੀ, ਦਲਵੀਰ ਸਿੰਘ, ਸਰਵਿੰਰਦਰ ਸਿੰਘ, ਪਵਨ ਕੁਮਾਰ, ਪਿੰਡ ਚਾਹਲ ਖੁਰਦ ਦੇ ਸਰਪੰਚ ਮਨਜੀਤ ਸਿੰਘ ਸਮੇਤ ਹੋਰ ਅਗਾਂਹ ਵਧੂ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਲਈ ਸੂਬਾ ਪੱਧਰੀ ਮੁਕਾਬਲਿਆਂ ਲਈ ਰਾਹੋਂ ਦੇ ਜੇਤੂ ਖਿਡਾਰੀ ਪਟਿਆਲਾ ਰਵਾਨਾ ਅਗਲੀ ਖ਼ਬਰ ਕਰਨਵੀਰ ਕਟਾਰੀਆ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਰੀਠੂ
Ad Position 24