ਉਸਮਾਨਪੁਰ ਵਿਖੇ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਹੋਈਆਂ ਨਤਮਸਤਕ
ਉਸਮਾਨਪੁਰ, 17 ਅਕਤੂਬਰ (ਸੰਦੀਪ ਮਝੂਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦੇ 11ਵੇਂ ਸਮਾਗਮ ਪਿੰਡ ਉਸਮਾਨਪੁਰ ਸਥਿਤ ਸਕੂਲ ਗਰਾਊਂਡ ਵਿਖੇ ਗੁਰਦੁਆਰਾ ਸਿੰਘ ਸਭਾ ਸਮੇਤ ਹੋਰ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸਮੁੱਚੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੜ੍ਹਦੀਕਲਾ ਤੇ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ, ਬਾਅਦ ’ਚ ਸਕੂਲ ਦੀਆਂ ਬੱਚੀਆਂ ਹਰਨੀਤ ਕੌਰ ਤੇ ਨਵਪ੍ਰੀਤ ਕੌਰ ਵਲੋਂ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਉ
ਉਸਮਾਨਪੁਰ ਵਿਖੇ ਗੁਰਮਤਿ ਸਮਾਗਮ ਮੌਕੇ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ : ਮਝੂਰ
18-10-2026
ਉਸਮਾਨਪੁਰ, 17 ਅਕਤੂਬਰ (ਸੰਦੀਪ ਮਝੂਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦੇ 11ਵੇਂ ਸਮਾਗਮ ਪਿੰਡ ਉਸਮਾਨਪੁਰ ਸਥਿਤ ਸਕੂਲ ਗਰਾਊਂਡ ਵਿਖੇ ਗੁਰਦੁਆਰਾ ਸਿੰਘ ਸਭਾ ਸਮੇਤ ਹੋਰ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸਮੁੱਚੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੜ੍ਹਦੀਕਲਾ ਤੇ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ, ਬਾਅਦ ’ਚ ਸਕੂਲ ਦੀਆਂ ਬੱਚੀਆਂ ਹਰਨੀਤ ਕੌਰ ਤੇ ਨਵਪ੍ਰੀਤ ਕੌਰ ਵਲੋਂ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਰਿੰਦਰ ਸਿੰਘ ਅਤੇ ਭਾਈ ਨਛੱਤਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਉਪਰੰਤ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਨਾਨਕ ਸਾਹਿਬ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਵਲੋਂ ਬਖਸ਼ੇ ਗਏ ਉਪਦੇਸ਼ਾਂ ਦਾ ਵਿਸਥਾਰ ਸਹਿਤ ਵਰਣਨ ਕੀਤਾ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ 14, 15 ਤੇ 16 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਹੋਣ ਵਾਲੇ ਮਹਾਨ ਕੀਰਤਨ ਦਰਬਾਰ ਦੌਰਾਨ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ। ਸਮਾਗਮ ਦਾ ਮੰਚ ਸੰਚਾਲਨ ਭਾਈ ਤਰਲੋਚਨ ਸਿੰਘ ਖਟਕੜ ਕਲਾਂ ਵਲੋਂ ਕੀਤਾ। ਇਸ ਮੌਕੇ ਕੀਰਤਨੀ ਜਥੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਸਮਾਗਮ ਦੌਰਾਨ ਪ੍ਰਧਾਨ ਹਰਮਿੰਦਰ ਸਿੰਘ ਤੋਂ ਇਲਾਵਾ ਬਲਵਿੰਦਰ ਸਿੰਘ, ਦਿਲਬਾਗ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਲਖਵੀਰ ਸਿੰਘ, ਸਰਵਨ ਸਿੰਘ, ਹਿੰਮਤ ਸਿੰਘ, ਜੋਗਾ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ ਗੁਰਦਿਆਲ ਸਿੰਘ, ਜਗਦੀਪ ਸਿੰਘ, ਭਾਈ ਸੇਵਾ ਸਿੰਘ ਤੋਂ ਇਲਾਵਾ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਸਤਨਾਮ ਸਿੰਘ ਜਲਵਾਹਾ , ਊਧਮ ਸਿੰਘ ਗੋਬਿੰਦਪੁਰ, ਦਿਲਬਾਗ ਸਿੰਘ ਰਾਹੋਂ, ਸੁਰਿੰਦਰ ਸਿੰਘ ਸੋਇਤਾ, ਮਹਿੰਦਰਪਾਲ ਸਿੰਘ ਜਲਵਾਹਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਸਤਬੀਰ ਸਿੰਘ ਗੋਨੀ, ਨੰਬਰਦਾਰ ਸਵਰਨ ਸਿੰਘ ਅਤੇ ਸੋਸਾਇਟੀ ਵਲੋਂ ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਪਲਵਿੰਦਰ ਸਿੰਘ ਕਰਿਆਮ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਬਲਦੇਵ ਸਿੰਘ, ਰਮਣੀਕ ਸਿੰਘ, ਜਗਦੀਪ ਸਿੰਘ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਰਾਮਪਾਲ ਰਾਏ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਗੁਰਪਾਲ ਸਿੰਘ, ਨਵਦੀਪ ਸਿੰਘ, ਜਥੇਦਾਰ ਧਿਆਨ ਸਿੰਘ ਤੇ ਵੱਡੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ।