18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਸ਼ਵ ਵਿਦਿਆਰਥੀ ਦਿਵਸ ਮੌਕੇ ਵੱਖ-ਵੱਖ ਥਾਈਂ ਸੈਮੀਨਾਰ

ਨਵਾਂਸ਼ਹਿਰ/ਔੜ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਗੁਰਨਾਮ ਸਿੰਘ ਸੈਣੀ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਦੇ ਹੁਕਮਾਂ ਅਤੇ ਸੀ. ਜੇ ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਡਾ.

Ad Position 21
No active advertisement
ਅਜੀਤ ਡੈਸਕ 18-10-2026
ਨਵਾਂਸ਼ਹਿਰ/ਔੜ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਗੁਰਨਾਮ ਸਿੰਘ ਸੈਣੀ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਦੇ ਹੁਕਮਾਂ ਅਤੇ ਸੀ. ਜੇ ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਡਾ. ਅਮਨਦੀਪ ਦੇ ਆਦੇਸ਼ਾਂ ਅਨੁਸਾਰ ਵਿਸ਼ਵ ਵਿਦਿਆਰਥੀ ਦਿਵਸ ਮੌਕੇ ਸਰਕਾਰੀ ਮਿਡਲ ਸਕੂਲ ਪੰਦਰਾਵਲ ਤੇ ਸਰਕਾਰੀ ਮਿਡਲ ਸਕੂਲ ਬੁਰਜ ਟਹਿਲ ਦਾਸ ਵਿਖੇ ਜਾਗਰੂਕਤਾ ਸੈਮੀਨਾਰ ਲਗਾਏ ਗਏ। ਇਸ ਮੌਕੇ ਪੈਰਾ ਲੀਗਲ ਵਲੰਟੀਅਰਜ਼ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ 15 ਅਕਤੂਬਰ ਨੂੰ ਭਾਰਤ ਦੇ ਮਹਾਨ ਵਿਗਿਆਨੀ, ਮਿਜ਼ਾਈਲ ਮੈਨ, ਸਾਬਕਾ ਰਾਸ਼ਟਰਪਤੀ ਤੇ ਵਿਦਿਆਰਥੀਆਂ ਨੂੰ ਦੇਸ਼ ਦੀ ਅਸਲੀ ਪੂੰਜੀ ਮੰਨਣ ਵਾਲੇ ਡਾ. ਏ. ਪੀ. ਜੇ. ਅਬਦੁਲ ਕਲਾਮ ਦੇ ਜਨਮ ਦਿਨ ਦੀ ਯਾਦ ਵਿਚ ਵਿਸ਼ਵ ਵਿਦਿਆਰਥੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਕਲਾਮ ਬੱਚਿਆਂ ਤੇ ਵਿਦਿਆਰਥੀਆਂ ਨੂੰ ਦੇਸ਼ ਦਾ ਭਵਿੱਖ ਮੰਨਦੇ ਸਨ। ਉਹ ਕਹਿੰਦੇ ਸਨ ਕਿ ਇਕ ਵਿਦਿਆਰਥੀ ਦਾ ਜੀਵਨ ਸਿਰਫ਼ ਕਿਤਾਬਾਂ ਪੜ੍ਹਨ ਤੱਕ ਸੀਮਤ ਨਹੀਂ ਹੁੰਦਾ, ਬਲਕਿ ਇਹ ਆਪਣੇ ਚਰਿੱਤਰ ਨੂੰ ਉੱਚਾ ਚੁੱਕਣ, ਅਨੁਸ਼ਾਸਨ ਸਿੱਖਣ ਤੇ ਚੰਗੇ ਇਨਸਾਨ ਬਣਨ ਦਾ ਸਮਾਂ ਹੁੰਦਾ ਹੈ। ਡਾ. ਕਲਾਮ ਨੇ ਹਮੇਸ਼ਾ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪੀ. ਐੱਲ. ਵੀ. ਜਰਨੈਲ ਸਿੰਘ ਖੁਰਦ ਤੇ ਕੁਮਾਰੀ ਸਿਮਰਨਜੋਤ ਭਾਰਤੀ ਨੇ ਦੱਸਿਆ ਕਿ ਡਾ. ਅਬਦੁਲ ਕਲਾਮ ਦੀ ਆਤਮਕਥਾ ‘ਵਿੰਗਜ਼ ਆਫ਼ ਫਾਇਰ’ ਤੇ ਉਨ੍ਹਾਂ ਦੇ ਵਿਚਾਰ ਵਿਦਿਆਰਥੀਆਂ ਪ੍ਰਤੀ ਉਨ੍ਹਾਂ ਦੀ ਨਿਮਰ ਅਤੇ ਸਮਰਪਿਤ ਪਹੁੰਚ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ। ਇਸ ਲਈ ਸੰਯੁਕਤ ਰਾਸ਼ਟਰ ਵਲੋਂ ਉਨ੍ਹਾਂ ਦੇ ਸਨਮਾਨ ਵਿਚ ਉਨ੍ਹਾਂ ਦੇ ਜਨਮ ਦਿਨ 15 ਅਕਤੂਬਰ ਨੂੰ ਵਿਸ਼ਵ ਵਿਦਿਆਰਥੀ ਦਿਵਸ ਵਜੋਂ ਘੋਸ਼ਿਤ ਕੀਤਾ। ਉਨ੍ਹਾਂ ਪੋਕਸੋ ਐਕਟ-2012 ਤੇ ਜੁਵੇਨਾਈਲ ਜਸਟਿਸ ਐਕਟ-2015 ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ। ਇਨ੍ਹਾਂ ਸੈਮੀਨਾਰਾਂ ਦੌਰਾਨ ਮੁੱਖ ਅਧਿਆਪਕਾ ਪਰਮਜੀਤ ਕੌਰ, ਇੰਚਾਰਜ ਸਹਿਨਾਜ਼ ਤੇ ਇੰਚਾਰਜ ਪਰਮਜੀਤ ਕੌਰ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ।
Ad Position 22
No active advertisement
ਪਿਛਲੀ ਖ਼ਬਰ ਕਰਨਵੀਰ ਕਟਾਰੀਆ ‘ਆਪ’ ਪੰਜਾਬ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ ਵਿਧਾਇਕਾ ਸੰਤੋਸ਼ ਕਟਾਰੀਆ ਨੇ ਦਿੱਤੀ ਮੁਬਾਰਕ... ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਡਾ. ਉਜਾਗਰ ਸਿੰਘ ਸੂਰੀ
Ad Position 24