18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਲਾਚੌਰ ਵਿਖੇ ਨਿੱਜੀ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ

ਬਲਾਚੌਰ, 17 ਅਕਤੂਬਰ (ਨਰੇਸ਼ ਧੌਲ)-ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.

Ad Position 21
No active advertisement
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਹਰੀਸ਼ ਕਿਰਪਾਲ ਬਲਾਚੌਰ ਵਿਖੇ ਇਕ ਅਲਟਰਾਸਾਊਂਡ ਸਕੈਨ ਸੈਂਟਰ ਦੀ ਜਾਂਚ ਕਰਦੇ ਹੋਏ। ਤਸਵੀਰ : ਨਰੇਸ਼ ਧੌਲ 18-10-2026
ਬਲਾਚੌਰ, 17 ਅਕਤੂਬਰ (ਨਰੇਸ਼ ਧੌਲ)-ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵਲੋਂ ਬਲਾਚੌਰ ਵਿਖੇ ਚਾਰ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਸੈਂਟਰਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਕਾਰਜਕਾਰੀ ਪੀ. ਐਨ. ਡੀ. ਟੀ. ਕੋਆਰਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਡਾ. ਹਰੀਸ਼ ਕਿਰਪਾਲ ਨੇ ਸਪੱਸ਼ਟ ਕੀਤਾ ਕਿ ਪੀ. ਸੀ. ਪੀ. ਐਨ. ਡੀ. ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਗਰਭ ਅਵਸਥਾ ਦੌਰਾਨ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਕਰਵਾਉਣਾ ਕਾਨੂੰਨ ਅਪਰਾਧ ਹੈ ਅਤੇ ਦੋਸ਼ੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਤੇ ਅਲਟਰਾਸਾਊਂਂਡ ਤਕਨੀਕ ਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਵਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰੇ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤ ਕੀਤੀ ਕਿ ਪੀ. ਸੀ. ਪੀ. ਐਨ. ਡੀ. ਟੀ. ਐਕਟ ਦੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤੇ ਲੋੜੀਂਦੇ ਰਿਕਾਰਡ ਨੂੰ ਨਿਯਮਾਂ ਅਨੁਸਾਰ ਸੰਭਾਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਕਿਰਪਾਲ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਮਾਜ ਲਈ ਗੰਭੀਰ ਕਲੰਕ ਹੈ। ਇਸ ਬੁਰਾਈ ਨੂੰ ਖ਼ਤਮ ਕਰਨ ਲਈ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਦੀ ਸੋਚ ਵਿਚ ਤਬਦੀਲੀ ਲਿਆਉਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਮੌਕੇ ਤੇ ਸਨਮਾਨ ਦੇਣਾ ਸਮੇਂ ਦੀ ਮੁੱਖ ਲੋੜ ਹੈ। ਔਰਤਾਂ ਸਮਾਜ ਦੀ ਨੀਂਹ ਹਨ ਅਤੇ ਹਰ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ। ਇਸ ਲਈ ਧੀਆਂ ਪ੍ਰਤੀ ਸਨਮਾਨ, ਸਮਾਨਤਾ ਤੇ ਸਕਾਰਾਤਮਕ ਸੋਚ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲਿੰਗ ਜਾਂਚ ਜਾਂ ਕੰਨਿਆ ਭਰੂਣ ਹੱਤਿਆ ਸੰਬੰਧੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਸਿਹਤ ਵਿਭਾਗ ਨੂੰ ਸੂਚਿਤ ਕਰਨ ਅਤੇ ਧੀਆਂ ਦੀ ਰੱਖਿਆ ਲਈ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਵਲੋਂ ਸਪੱਸ਼ਟ ਕੀਤਾ ਕਿ ਕੰਨਿਆ ਭਰੂਣ ਹੱਤਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਪੁਰ ਡੱਬਾ ਵਿਖੇ ਸੰਤ ਬਾਪੂ ਇੰਦਰ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦ ਸੰਤੋਖ ਸਿੰਘ ਸਰਕਾਰੀ ਸਕੂਲ ਫਰਾਲਾ ਵਿਖੇ ਕਰਵਾਇਆ ਮਾਣ ਸਨਮਾਨ ਸਮਾਗਮ
Ad Position 24