ਸਮਾਜ ਸੇਵੀ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਦੀ ਧਰਤੀ ਤੋਂ ਵਾਪਸ ਪਰਤੇ
ਪੱਲੀ ਝਿੱਕੀ, 17 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਜ਼ਿਲ੍ਹਾ ਸ਼ਹੀਦ ਭਗਤ ਨਗਰ ਦੇ ਪਿੰਡ ਨੌਰਾ ਦੇ ਵਸਨੀਕ ਸਮਾਜ ਸੇਵੀ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਵਲੋਂ ਪਿੰਡ ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਸੇਵਾ ਕਰਨ ਲਈ ਕੈਨੇਡਾ ਦੀ ਧਰਤੀ ਤੋਂ ਵਾਪਸ ਆਪਣੇ ਪਿੰਡ ਪਹੁੰਚੇ ਹਨ। ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਡੇਰਾ ਬਾਬਾ ਗੁਲਾਬ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਿੰਡ ਨੌਰਾ ਵਿਖੇ ਗੁਰਦੁਆਰਾ ਡੇਰਾ ਬਾਬਾ ਗੁਲਾਬ ਸਿੰਘ ਦੇ ਅਸਥਾਨ ’ਤੇ ਨਵੰਬਰ ਮਹੀਨੇ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਤੇ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਸੇਵਾ ਕੀਤੀ ਜਾਂਦੀ ਹੈ।
ਚ
ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ।
18-10-2026
ਪੱਲੀ ਝਿੱਕੀ, 17 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਜ਼ਿਲ੍ਹਾ ਸ਼ਹੀਦ ਭਗਤ ਨਗਰ ਦੇ ਪਿੰਡ ਨੌਰਾ ਦੇ ਵਸਨੀਕ ਸਮਾਜ ਸੇਵੀ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਵਲੋਂ ਪਿੰਡ ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਸੇਵਾ ਕਰਨ ਲਈ ਕੈਨੇਡਾ ਦੀ ਧਰਤੀ ਤੋਂ ਵਾਪਸ ਆਪਣੇ ਪਿੰਡ ਪਹੁੰਚੇ ਹਨ। ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਡੇਰਾ ਬਾਬਾ ਗੁਲਾਬ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਿੰਡ ਨੌਰਾ ਵਿਖੇ ਗੁਰਦੁਆਰਾ ਡੇਰਾ ਬਾਬਾ ਗੁਲਾਬ ਸਿੰਘ ਦੇ ਅਸਥਾਨ ’ਤੇ ਨਵੰਬਰ ਮਹੀਨੇ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਤੇ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਸੇਵਾ ਕੀਤੀ ਜਾਂਦੀ ਹੈ। ਇਸ ਸੰਬੰਧੀ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਨੇ ਦੱਸਿਆ ਕਿ ਕੈਂਪ ਵਿਚ ਅੱਖਾਂ ਦੇ ਮਾਹਰ ਡਾਕਟਰ ਅਸ਼ੀਸ਼ ਸੇਠ ਦੀ ਟੀਮ ਵਲੋ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ ਤੇ ਮੁਫ਼ਤ ਅਪਰੇਸ਼ਨ ਮੁਕੰਦਪੁਰ ਰੋਡ ਬੰਗਾ ਵਿਖੇ ਸੇਠ ਹਸਪਤਾਲ ਵਿਚ ਕੀਤੇ ਜਾਣਗੇ। ਇਸ ਸੰਬੰਧੀ ਸਰਦਾਰ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਨੇ ਦੱਸਿਆ ਪਿੰਡ ਨੌਰਾ ਦੀ ਡਿਸਪੈਸਰੀ ਵਿਚ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੀਤੇ ਜਾਂਦੇ ਹਨ।