17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਿਆਂ ਖ਼ਿਲਾਫ਼ ਯੁੱਧ ਲੜਨ ਲਈ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਸਿਰਫ਼ ਫਾਂਸੀ ਹੋਣੀ ਚਾਹੀਦੀ-ਸਲੋਹ, ਬੱਧਣ

ਨਵਾਂਸ਼ਹਿਰ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਬੱਧਣ ਦੀ ਪ੍ਰਧਾਨਗੀ ਹੇਠ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿਚ ਸੂਬਾ ਚੇਅਰਮੈਨ ਪ੍ਰੇਮ ਸਲੋਹ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰ ਮੀਟਿੰਗ ਉਪਰੰਤ ਗੱਲਬਾਤ ਸਮੇਂ। 18-10-2026
ਨਵਾਂਸ਼ਹਿਰ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਬੱਧਣ ਦੀ ਪ੍ਰਧਾਨਗੀ ਹੇਠ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿਚ ਸੂਬਾ ਚੇਅਰਮੈਨ ਪ੍ਰੇਮ ਸਲੋਹ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਿਲਾਂ ’ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਬਲਾਕ ਚੇਅਰਮੈਨ ਦਿਲਬਾਗ ਸਿੰਘ ਦੀ ਪੂਜਨੀਕ ਮਾਤਾ ਜੀ ਦੇ ਸਦੀਵੀ ਵਿਛੋੜੇ ’ਤੇ ਅਤੇ ਮਾਨਸਾ ਵਿਖੇ ਗੋਲੀਆਂ ਨਾਲ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਸੂਬਾ ਚੇਅਰਮੈਨ ਪ੍ਰੇਮ ਸਲੋਹ ਤੇ ਬਲਾਕ ਪ੍ਰਧਾਨ ਪਰਮਜੀਤ ਬੱਧਣ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮਾਨਸਾ ਵਿਖੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਸ਼ਰਮਾ ਨੂੰ ਸਿਰਫ਼ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਅਤੇ ਸਮੁੱਚੀ ਸੂਬਾ ਕਮੇਟੀ ਦੀ ਅਗਵਾਈ ਹੇਠ ਪੰਜਾਬ ਭਰ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਜ਼ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਇਸ ਸੰਘਰਸ਼ ਵਿਚ ਚਟਾਨ ਵਾਂਗ ਖੜ੍ਹੇ ਹਨ। ਬਲਾਕ ਜਨਰਲ ਸਕੱਤਰ ਇੰਦਰਜੀਤ ਸਲੋਹ ਅਤੇ ਬਲਾਕ ਕੈਸ਼ੀਅਰ ਸੁਰਜੀਤ ਰੱਲ੍ਹ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਪਣੇ ਮੈਂਬਰਾਂ ਨੂੰ ਇਹ ਹਦਾਇਤ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਸੂਬਾ ਪ੍ਰਧਾਨ ਤੇ ਸੂਬਾ ਕਮੇਟੀ ਜਾਂ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਅਤੇ ਸਮੁੱਚੀ ਜ਼ਿਲ੍ਹਾ ਕਮੇਟੀ ਵਲੋਂ ਜੋ ਵੀ ਕੋਈ ਸੰਘਰਸ਼ ਉਲੀਕਿਆ ਜਾਵੇਗਾ ਸਾਰੇ ਮੈਂਬਰ ਉਸ ਵਿਚ ਤਨ, ਮਨ, ਧਨ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ। ਇਸ ਸਮੇਂ ਜ਼ਿਲ੍ਹਾ ਆਗੂ ਏ. ਬੀ. ਅਰੌੜਾ, ਜੁਗਿੰਦਰ ਬਰਨਾਲਾ, ਪ੍ਰਵੀਨ ਕਾਹਮਾ, ਰਣਜੀਤ ਸਿੰਘ, ਕੇਸਰ ਰਾਮ, ਰੋਸ਼ਨ ਲਾਲ, ਨਗੀਨ ਸਿੰਘ, ਤਜਿੰਦਰ ਪਾਲ ਸਿੰਘ, ਨੀਰਜ ਕੁਮਾਰ, ਸਤਨਾਮ ਸਿੰਘ ਜੱਬੋਵਾਲ, ਨਿਰਮਲ ਖ਼ਾਨਪੁਰ, ਦਲਵੀਰ ਵਿਰਦੀ, ਅਮਰਜੀਤ ਜੱਬੋਵਾਲ, ਸਤਨਾਮ ਲਾਡੀ, ਜੀਵਨ ਸਿੰਘ, ਸਤਨਾਮ ਅਲਾਚੌਰ, ਸੰਦੀਪ ਮੱਟੂ ਅਤੇ ਬਲਾਕ ਦੇ ਸਮੂਹ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਸਾ ਨੰਗਲ ’ ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ ਅਗਲੀ ਖ਼ਬਰ ਸਮਾਜ ਸੇਵੀ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਦੀ ਧਰਤੀ ਤੋਂ ਵਾਪਸ ਪਰਤੇ
Ad Position 24