19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦਸਮੇਸ਼ ਇੰਜੀਨੀਅਰਿੰਗ ਵਰਕਸ ’ਚ ਚੋਰੀ

ਰਾਹੋਂ, 18 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਨੇ ਦੁਕਾਨਦਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਜਾਡਲਾ ਰੋਡ, ਰਾਹੋਂ ’ਤੇ ਸਥਿਤ ਦਸਮੇਸ਼ ਇੰਜੀਨੀਅਰਿੰਗ ਵਰਕਸ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਕਰ ਲਿਆ ।

Ad Position 21
No active advertisement
ਅਜੀਤ ਡੈਸਕ 19-10-2026
ਰਾਹੋਂ, 18 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਨੇ ਦੁਕਾਨਦਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਜਾਡਲਾ ਰੋਡ, ਰਾਹੋਂ ’ਤੇ ਸਥਿਤ ਦਸਮੇਸ਼ ਇੰਜੀਨੀਅਰਿੰਗ ਵਰਕਸ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਕਰ ਲਿਆ । ਤੜਕਸਾਰ ਵਾਪਰੀ ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ, ਜਦੋਂ ਦੁਕਾਨਦਾਰ ਸਵੇਰੇ ਆਪਣੀ ਦੁਕਾਨ ਖੋਲ੍ਹਣ ਲਈ ਪਹੁੰਚੇ। ਸ਼ਟਰ ਦੇ ਟੁੱਟੇ ਤਾਲੇ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਅਵਤਾਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਹਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਦੁਕਾਨ ’ਤੇ ਪਹੁੰਚੇ ਤਾਂ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਜਾ ਕੇ ਦੇਖਣ ’ਤੇ ਪਤਾ ਲੱਗਾ ਕਿ ਚੋਰ ਦੁਕਾਨ ਵਿਚੋਂ ਕਾਫ਼ੀ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਅਨੁਸਾਰ ਵਾਰਦਾਤ ਤੜਕਸਾਰ ਕਰੀਬ 4 ਵਜੇ ਹੋਈ ਹੋਣ ਦਾ ਖ਼ਦਸ਼ਾ ਹੈ। ਦੁਕਾਨਦਾਰਾਂ ਮੁਤਾਬਕ ਚੋਰ 25 ਕਿੱਲੋਵਾਟ ਦਾ ਅਲਟਰਨੇਟਰ, ਮੋਟਰ, ਦੋ ਰੈਗੂਲੇਟਰ, ਟਰਾਂਸਫਾਰਮਰ, ਟੂਲ ਕਿੱਟ, ਜਨਰੇਟਰ ਦਾ ਸਾਮਾਨ ਤੇ ਹੋਰ ਕੀਮਤੀ ਵਸਤਾਂ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਹੋਏ ਸਾਮਾਨ ਦੀ ਕੀਮਤ ਕਾਫ਼ੀ ਜ਼ਿਆਦਾ ਹੈ ਉਹਨਾਂ ਅਨੁਸਾਰ ਸਾਮਾਨ ਦੀ ਕੀਮਤ ਲਗਪਗ 70 ਹਜ਼ਾਰ ਰੁਪਏ ਦੱਸੀ ਗਈ ਹੈ। ਦੁਕਾਨਦਾਰਾਂ ਨੇ ਇਸ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਦੁਕਾਨਾਂ ਵਿਚ ਮਿਹਨਤ ਨਾਲ ਕਮਾਇਆ ਪੈਸਾ ਲਗਾ ਕੇ ਕਾਰੋਬਾਰ ਚਲਾਉਣ ਵਾਲੇ ਲੋਕਾਂ ਲਈ ਅਜਿਹੀਆਂ ਵਾਰਦਾਤਾਂ ਵੱਡੀ ਮੁਸ਼ਕਿਲ ਖੜ੍ਹੀ ਕਰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਚੋਰੀ ਦੀ ਘਟਨਾ ਦੀ ਜਾਂਚ ਕਰਕੇ ਚੋਰਾਂ ਦੀ ਪਛਾਣ ਕੀਤੀ ਜਾਵੇ ਤੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾਇਆ ਜਾਵੇ ਅਤੇ ਚੋਰਾਂ ’ਤੇ ਸਖਤ ਕਾਰਵਾਈ ਕੀਤੀ ਜਾਵੇ। ਦੁਕਾਨਦਾਰਾਂ ਨੇ ਕਿਹਾ ਕਿ ਹੁਣ ਦੇਖਣਾ ਇਹ ਹੋਵੇਗਾ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰ ਕਦੋਂ ਪੁਲਿਸ ਦੀ ਗ੍ਰਿਫ਼ਤ ਵਿਚ ਆਉਂਦੇ ਹਨ ਅਤੇ ਦੁਕਾਨਦਾਰ ਨੂੰ ਕਦੋਂ ਇਨਸਾਫ਼ ਮਿਲਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਸਰਗੁਣ ਕੌਰ ਢਾਹਾਂ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਕੌਮੀ ਪੱਧਰ ਦੇ ਫੁੱਟਬਾਲ ਖਿਡਾਰੀ ਸੇਵਾ ਮੁਕਤ ਜ਼ਿਲ੍ਹਾ ਖੇਡ ਅਫਸਰ ਜਲੰਧਰ ਹਰਭਜਨ ਸਿੰਘ ਨਹੀਂ ਰਹੇ
Ad Position 24