18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਪਿੰਡ ਗੋਲੂ ਮਾਜਰਾ ਵਿਖੇ ਸਵਾਗਤ

ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਗੋਲੂ ਮਾਜਰਾ ਵਿਖੇ ਨੌਜਵਾਨਾਂ ਵਲੋਂ ਕਰਵਾਏ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਵਿਚ ਖੇਡਾਂ ਦਾ ਰੰਗ ਬੰਨ੍ਹਿਆ ਰਿਹਾ। ਟੂਰਨਾਮੈਂਟ ਵਿਚ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਗੋਲੂ ਮਾਜਰਾ ਵਿਖੇ ਨੌਜਵਾਨਾਂ ਵਲੋਂ ਕਰਵਾਏ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਵਿਚ ਖੇਡਾਂ ਦਾ ਰੰਗ ਬੰਨ੍ਹਿਆ ਰਿਹਾ। ਟੂਰਨਾਮੈਂਟ ਵਿਚ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਪਿੰਡ ਪਹੁੰਚਣ ’ਤੇ ਗ੍ਰਾਮ ਪੰਚਾਇਤ, ਨੌਜਵਾਨ ਕਲੱਬ ਤੇ ਪ੍ਰਬੰਧਕ ਕਮੇਟੀ ਵਲੋਂ ਦੋਵਾਂ ਆਗੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਪ੍ਰਤੀ ਉਤਸ਼ਾਹ ਤੇ ਜੋਸ਼ ਦੇਖ ਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਅਤੇ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰੱਖਣ ਲਈ ਖੇਡਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ। ਉਨ੍ਹਾਂ ਸਾਰੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਤੇ ਟੂਰਨਾਮੈਂਟ ਦੇ ਪ੍ਰਬੰਧਕਾਂ ਨੂੰ ਇਸ ਸਫਲ ਪ੍ਰਬੰਧ ਲਈ ਵਧਾਈ ਦਿੱਤੀ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਓ. ਬੀ. ਸੀ. ਮੋਰਚਾ ਪੰਜਾਬ ਦੇ ਉਪ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਵਲੋਂ ਕ੍ਰਿਕਟ ਟੂਰਨਾਮੈਂਟ ’ਚ ਸ਼ਿਰਕਤ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਨਸ਼ੇ ਦੇ ਸੌਦਾਗਰ ਬਹੁਤਾ ਚਿਰ ਜਿਊਣ ਨਹੀਂ ਦਿੰਦੇ-ਬੰਗਾ, ਭਰੋਲੀ
Ad Position 24