20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ, ਬੀਜ ਤੇ ਕੀਟਨਾਸ਼ਕ ਡੀਲਰਾਂ ਦੀ ਅਚਾਨਕ ਚੈਕਿੰਗ

ਨਵਾਂਸ਼ਹਿਰ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਿਸਾਨਾਂ ਨੂੰ ਮਿਆਰੀ ਅਤੇ ਗੁਣਵੱਤਾ ਭਰਪੂਰ ਬੀਜ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 20-10-2026
ਨਵਾਂਸ਼ਹਿਰ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਿਸਾਨਾਂ ਨੂੰ ਮਿਆਰੀ ਅਤੇ ਗੁਣਵੱਤਾ ਭਰਪੂਰ ਬੀਜ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੀ ਅਗਵਾਈ ਵਿਚ ਗਠਿਤ ਟੀਮ ਵਲੋਂ ਵੱਖ-ਵੱਖ ਡੀਲਰਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਟੀਮ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਵਿਸ਼ਾਲ ਸ਼ਰਮਾ ਤੇ ਖੇਤੀਬਾੜੀ ਉਪ-ਇਨਸਪੈਕਟਰ ਡਾ. ਸਰਬਜੀਤ ਸਿੰਘ ਸ਼ਾਮਿਲ ਸਨ। ਚੈਕਿੰਗ ਦੌਰਾਨ ਟੀਮ ਵਲੋਂ ਦੁਕਾਨਦਾਰਾਂ ਦੇ ਸਟਾਕ ਰਜਿਸਟਰ, ਰੇਟ ਬੋਰਡ, ਬਿੱਲ ਬੁੱਕਾਂ ਤੇ ਸਟਾਕ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਚੈਕਿੰਗ ਦਾ ਮੁੱਖ ਮਕਸਦ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜ ਤੇ ਕੀਟਨਾਸ਼ਕ ਦਵਾਈਆਂ ਪਹੁੰਚਾਉਣਾ ਹੈ। ਉਨ੍ਹਾਂ ਸਮੂਹ ਡੀਲਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਅਨ-ਅਧਿਕਾਰਤ ਜਾਂ ਘਟੀਆ ਮਿਆਰ ਦੇ ਖੇਤੀ ਇਨਪੁਟਸ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਡਾ. ਰਾਜ ਕੁਮਾਰ ਨੇ ਕਿਹਾ ਕਿ ਡੀਲਰ ਹਰੇਕ ਖਰੀਦਦਾਰ ਕਿਸਾਨ ਨੂੰ ਪੱਕਾ ਬਿੱਲ ਜ਼ਰੂਰ ਦੇਣ ਅਤੇ ਦੁਕਾਨਾਂ ਦੇ ਬਾਹਰ ਰੇਟ ਤੇ ਸਟਾਕ ਬੋਰਡ ਰੋਜ਼ਾਨਾ ਅੱਪਡੇਟ ਕਰਨ। ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਵਿਭਾਗ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਜੇਕਰ ਕੋਈ ਡੀਲਰ ਨਕਲੀ ਜਾਂ ਘਟੀਆ ਸਮੱਗਰੀ ਵੇਚਦਾ ਫੜਿਆ ਗਿਆ ਜਾਂ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲੀ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ‘ਫਰਟੀਲਾਇਜ਼ਰ ਕੰਟਰੋਲ ਆਰਡਰ’ ਅਤੇ ‘ਸੀਡ/ਪੈਸਟੀਸਾਈਡ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਟੀਮ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਦ, ਬੀਜ ਜਾਂ ਦਵਾਈਆਂ ਖਰੀਦਣ ਸਮੇਂ ਦੁਕਾਨਦਾਰ ਤੋਂ ਪੱਕਾ ਬਿੱਲ ਜਰੂਰ ਲੈਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ।
Ad Position 22
No active advertisement
ਪਿਛਲੀ ਖ਼ਬਰ ਹੈਲਥ ਹੱਬ ਫਿਟਨੈੱਸ ਜਿੰਮ ਕਾਠਗੜ੍ਹ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਇਆ ਬਾਡੀ ਬਿਲਡਿੰਗ ਮੁਕਾਬਲਾ ਅਗਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24