20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹਾਈਟੈਕ ਨਾਕਾ ਆਂਸਰੋਂ ਦਾ ਐਸ. ਐਸ. ਪੀ. ਤੁਸ਼ਾਰ ਗੁਪਤਾ ਵਲੋਂ ਅਚਨਚੇਤ ਨਿਰੀਖਣ

ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਨਵਾਂਸ਼ਹਿਰ ਨੂੰ ਰੋਪੜ ਜ਼ਿਲ੍ਹੇ ਨਾਲ ਜੋੜਨ ਵਾਲੇ ਮਹੱਤਵਪੂਰਨ ਹਾਈਟੈੱਕ ਨਾਕਾ ਆਂਸਰੋ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਅਚਨਚੇਤ ਨਿਰੀਖਣ ਕੀਤਾ। ਐਸ.

Ad Position 21
No active advertisement
ਹਾਈਟੈਕ ਨਾਕਾ ਆਸਰੋਂ ਵਿਖੇ ਐਸ. ਐਸ. ਪੀ. ਤੁਸ਼ਾਰ ਗੁਪਤਾ ਨਵੀਨੀਕਰਨ ਦਾ ਜਾਇਜ਼ਾ ਲੈਂਦੇ। 20-10-2026
ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਨਵਾਂਸ਼ਹਿਰ ਨੂੰ ਰੋਪੜ ਜ਼ਿਲ੍ਹੇ ਨਾਲ ਜੋੜਨ ਵਾਲੇ ਮਹੱਤਵਪੂਰਨ ਹਾਈਟੈੱਕ ਨਾਕਾ ਆਂਸਰੋ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਅਚਨਚੇਤ ਨਿਰੀਖਣ ਕੀਤਾ। ਐਸ. ਐਸ. ਪੀ. ਤੁਸ਼ਾਰ ਗੁਪਤਾ ਆਪਣੀ ਪੁਲਿਸ ਟੀਮ ਸਮੇਤ ਹਾਈਟੈੱਕ ਨਾਕੇ ‘ਤੇ ਪਹੁੰਚੇ। ਉਨ੍ਹਾਂ ਦੇ ਨਾਲ ਐਸ. ਪੀ.-ਡੀ ਹਰਿੰਦਰ ਸਿੰਘ ਮਾਨ, ਡੀ. ਐਸ. ਪੀ.-ਡੀ ਜਤਿੰਦਰ ਚੌਹਾਨ, ਡੀ. ਐਸ. ਪੀ. ਬਲਾਚੌਰ ਹੇਮੰਤ ਮਲਹੋਤਰਾ, ਐਸ. ਐਚ. ਓ. ਕਾਠਗੜ੍ਹ ਕਮਲ ਤਨੇਜਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਹਾਈਟੈੱਕ ਨਾਕਾ ਆਂਸਰੋ ਵਿਖੇ ਹਾਲ ਹੀ ਵਿਚ ਕੁਝ ਤਬਦੀਲੀਆਂ ਤੇ ਨਵੀਨੀਕਰਨ ਦਾ ਕੰਮ ਕੀਤਾ ਗਿਆ ਹੈ। ਐਸ. ਐਸ. ਪੀ. ਤੁਸ਼ਾਰ ਗੁਪਤਾ ਨੇ ਨਾਕੇ ਦਾ ਬਰੀਕੀ ਨਾਲ ਨਿਰੀਖਣ ਕੀਤਾ ਅਤੇ ਉਥੇ ਤਾਇਨਾਤ ਮੁਲਾਜ਼ਮਾਂ ਨੂੰ ਸੁਰੱਖਿਆ ਸੰਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਾਕੇ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਕਿਹਾ। ਐਸ. ਐਸ. ਪੀ. ਨੇ ਕਿਹਾ ਕਿ ਇਹ ਨਾਕਾ ਜ਼ਿਲ੍ਹੇ ਦੀ ਸੁਰੱਖਿਆ ਦੇ ਲਿਹਾਜ਼ ਨਾਲ ਬਹੁਤ ਹੀ ਅਹਿਮ ਹੈ, ਇਸ ਲਈ ਇਥੇ ਚੈਕਿੰਗ ਹੋਰ ਸਖ਼ਤ ਕੀਤੀ ਜਾਵੇ ਤੇ ਹਰ ਆਉਣ-ਜਾਣ ਵਾਲੇ ਸ਼ੱਕੀ ਵਾਹਨ ‘ਤੇ ਤਿੱਖੀ ਨਜ਼ਰ ਰੱਖੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਅੰਡਰ-14 ਸਾਲ ਵੇਟ ਲਿਫਟਿੰਗ ’ਚ ਸਰਹਾਲਾ ਰਾਣੂੰਆਂ ਦੀ ਦਿਲਰੂਪ ਕੌਰ ਅੱਵਲ ਅਗਲੀ ਖ਼ਬਰ ਹੈਲਥ ਹੱਬ ਫਿਟਨੈੱਸ ਜਿੰਮ ਕਾਠਗੜ੍ਹ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਇਆ ਬਾਡੀ ਬਿਲਡਿੰਗ ਮੁਕਾਬਲਾ
Ad Position 24