ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਦੁਰਗਾ ਪੂਜਾ ਦੇ ਪਾਵਨ ਮੌਕੇ ਭਰੀ ਹਾਜ਼ਰੀ
ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੂੰ ਹਲਕਾ ਬਲਾਚੌਰ ਦੇ ਪਿੰਡ ਪ੍ਰੇਮ ਨਗਰ ਵਿਖੇ ਦੁਰਗਾ ਪੂਜਾ ਦੇ ਪਾਵਨ ਮੌਕੇ ’ਤੇ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਉਨ੍ਹਾਂ ਵਲੋਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੂੰ ਹਲਕਾ ਬਲਾਚੌਰ ਦੇ ਪਿੰਡ ਪ੍ਰੇਮ ਨਗਰ ਵਿਖੇ ਦੁਰਗਾ ਪੂਜਾ ਦੇ ਪਾਵਨ ਮੌਕੇ ’ਤੇ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਉਨ੍ਹਾਂ ਵਲੋਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਪ੍ਰੇਮ ਨਗਰ ਦੇ ਪਤਵੰਤੇ ਸੱਜਣ, ਦੁਰਗਾ ਪੂਜਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।