ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਉਣ ਵਾਲੇ ਤਿਉਹਾਰਾਂ ਤੇ ਵੱਖ-ਵੱਖ ਮੌਕਿਆਂ ’ਤੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ
ਨਵਾਂਸ਼ਹਿਰ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਵਲੋਂ ਦੁਸਹਿਰੇ, ਦੀਵਾਲੀ, ਕ੍ਰਿਸਮਿਸ, ਨਵੇਂ ਸਾਲ ਤੇ ਗੁਰਪੁਰਬ ਦੇ ਮੌਕੇ ’ਤੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਸਪਸ਼ਟ ਕੀਤਾ ਹੈ ਕਿ ਦੁਸਹਿਰੇ ਦੇ ਮੌਕੇ ’ ਤੇ ਦੁਸਹਿਰਾ ਗਰਾਊਂਡ ਨਿਰਧਾਰਿਤ ਖੇਤਰ ਜਿਥੇ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ, ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ, ਦੀਵਾਲੀ ਦੇ ਤਿਉਹਾਰ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਨਵਾਂਸ਼ਹਿਰ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਵਲੋਂ ਦੁਸਹਿਰੇ, ਦੀਵਾਲੀ, ਕ੍ਰਿਸਮਿਸ, ਨਵੇਂ ਸਾਲ ਤੇ ਗੁਰਪੁਰਬ ਦੇ ਮੌਕੇ ’ਤੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਸਪਸ਼ਟ ਕੀਤਾ ਹੈ ਕਿ ਦੁਸਹਿਰੇ ਦੇ ਮੌਕੇ ’ ਤੇ ਦੁਸਹਿਰਾ ਗਰਾਊਂਡ ਨਿਰਧਾਰਿਤ ਖੇਤਰ ਜਿਥੇ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ, ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ, ਦੀਵਾਲੀ ਦੇ ਤਿਉਹਾਰ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕ੍ਰਿਸਮਸ ਤੇ ਨਵੇਂ ਸਾਲ ਮੌਕੇ ਅੱਧੀ ਰਾਤ 12 ਵਜੇ ਅਤੇ ਗੁਰਪੁਰਬ ਦੇ ਮੌਕੇ ’ਤੇ ਸਵੇਰੇ 1 ਘੰਟੇ ਲਈ 4 ਵਜੇ ਤੋਂ 5 ਵਜੇ ਤੱਕ ਤੇ ਸ਼ਾਮ ਨੂੰ 1 ਘੰਟੇ ਲਈ 9 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਉਕਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਜ਼ਿਲ੍ਹੇ ਅੰਦਰ ਪਟਾਖੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾ ਕਿਹਾ ਕਿ ਦੁਸਹਿਰਾ ਕਮੇਟੀ ਵਲੋਂ ਸੰਬੰਧਤ ਉੱਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਹੀ ਦੁਸਹਿਰਾ ਕਰਵਾਇਆ ਜਾਵੇ। ਇਸ ਤੋਂ ਇਲਾਵਾ ਦੁਸਹਿਰਾ ਗਰਾਊਂਡ ’ਤੇ ਇੱਕਠ, ਪਟਾਕੇ ਚਲਾਉਣ ਵਾਲੀ ਜਗ੍ਹਾ ਤੋਂ 30 ਮੀਟਰ ਦੇ ਘੇਰੇ ਦੀ ਦੂਰੀ ਤੋਂ ਬਾਹਰ ਹੋਣੀ ਚਾਹੀਦੀ ਹੈ। ਖਾਮੋਸ਼ ਥਾਵਾਂ ਜਿਵੇਂ ਕਿ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜ਼ਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਦਾ ਪਾਇਆ ਜਾਂਦਾ ਹੈ ਤਾਂ ਕਾਨੂੰਨੀ ਤੌਰ ‘ਤੇ ਸਜਾ ਦਾ ਹੱਕਦਾਰ ਹੋਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।