22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿੱਤੀ ਸੇਵਾਵਾਂ ਦੀ ਵਿਹਾਰਕ ਸਿੱਖਿਆ ਨਾਲ ਜੁੜੇ ਜਾਡਲਾ ਕਾਲਜ ਦੇ ਵਿਦਿਆਰਥੀ

ਜਾਡਲਾ, 21 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸ. ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਬੀ.

Ad Position 21
No active advertisement
ਅਜੀਤ ਡੈਸਕ 22-10-2026
ਜਾਡਲਾ, 21 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸ. ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਬੀ. ਕਾਮ. ਤੀਜੇ ਸਾਲ ਦੇ ਵਿਦਿਆਰਥੀਆਂ ਨੇ ਵਿੱਤੀ ਸੇਵਾਵਾਂ ਦੇ ਖੇਤਰ ਵਿਚ ਵਿਹਾਰਕ ਜਾਣਕਾਰੀ ਹਾਸਿਲ ਕਰਨ ਲਈ ਮੋਹਿਤ ਫਾਈਨੈਂਸ਼ੀਅਲ ਸਰਵਿਸਿਜ਼ ਐੱਲ. ਐੱਲ. ਪੀ. ਵਲੋਂ ਕਰਵਾਈ ਗਈ ਇੰਟਰਨਸ਼ਿਪ ਸਫਲਤਾਪੂਰਵਕ ਮੁਕੰਮਲ ਕੀਤੀ। ਇਸ ਮੌਕੇ ਕਾਲਜ ਵਿਖੇ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਸਰਟੀਫਿਕੇਟ ਦਿੱਤੇ ਗਏ। ਇਹ ਇੰਟਰਨਸ਼ਿਪ 26 ਜੂਨ ਤੋਂ 31 ਅਗਸਤ ਤੱਕ ਚੱਲੀ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿਹਤ ਬੀਮਾ, ਜੀਵਨ ਬੀਮਾ ਤੇ ਸ਼ੇਅਰ ਬਾਜ਼ਾਰ ਨਾਲ ਸੰਬੰਧਤ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿੱਤੀ ਸੇਵਾਵਾਂ ਦੀ ਕਾਰਜ-ਪ੍ਰਣਾਲੀ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਵਿਚ ਵਾਧਾ ਕਰਨਾ ਸੀ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਦੀ ਰਹਿਨੁਮਾਈ ਹੇਠ ਕਰਵਾਇਆ। ਮੋਹਿਤ ਧੱਲ ਨੇ ਇੰਟਰਨਸ਼ਿਪ ਕੋਆਰਡੀਨੇਟਰ ਵਜੋਂ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦਿੱਤਾ। ਸਰਟੀਫਿਕੇਟ ਵੰਡ ਸਮਾਗਮ ਵਿਚ ਕਾਲਜ ਇੰਚਾਰਜ ਡਾ. ਬਲਜੀਤ ਕੌਰ ਤੋਂ ਇਲਾਵਾ ਸਟਾਫ ਮੈਂਬਰ ਨੇਹਾ ਰਾਣੀ ਤੇ ਸੋਨੀਆ ਵੀ ਹਾਜ਼ਰ ਸਨ। ਇਸ ਮੌਕੇ ਕਾਮਰਸ ਵਿਭਾਗ ਦੀ ਮੁਖੀ ਪਰਮਜੀਤ ਕੌਰ ਨੇ ਕਿਹਾ ਕਿ ਇੰਟਰਨਸ਼ਿਪ ਵਿਦਿਆਰਥੀਆਂ ਦੇ ਕਿਤਾਬੀ ਗਿਆਨ ਨੂੰ ਅਮਲੀ ਤਜ਼ਰਬੇ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹੈ। ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਵਿੱਤੀ ਸਮਝ, ਆਤਮ-ਵਿਸ਼ਵਾਸ਼ ਤੇ ਕੰਮਕਾਜੀ ਹੁਨਰ ਵਿਕਸਿਤ ਹੁੰਦੇ ਹਨ, ਜੋ ਉਨ੍ਹਾਂ ਦੇ ਭਵਿੱਖੀ ਰੁਜ਼ਗਾਰ ਲਈ ਲਾਹੇਵੰਦ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਹੁਨਰਮੰਦੀ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਜਾਰੀ ਰੱਖੇਗਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਮਿਆਰ ਬਿਊਰੋ ਨੇ ਵਿਦਿਆਰਥੀਆਂ ਨੂੰ ਵਸਤੂਆਂ ਦੀ ਗੁਣਵੱਤਾ ਤੇ ਮਿਆਰਾਂ ਬਾਰੇ ਸਮਝਾਇਆ ਅਗਲੀ ਖ਼ਬਰ ਬਾਬਾ ਸਰਵਣ ਦਾਸ ਦੀ ਯਾਦ ’ਚ ਪਿੰਡ ਜਲਾਲਪੁਰ ਵਿਖੇ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਸਮਾਪਤ
Ad Position 24