ਸੁੱਜੋ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ਚ ਜੋੜ ਮੇਲਾ ਅੱਜ ਤੋਂ
ਪੱਲੀ ਝਿੱਕੀ, 21 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ 35ਵਾਂ ਸਾਲਾਨਾ ਜੋੜ ਮੇਲਾ ਪਿੰਡ ਸੂੱਜੋ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ, ਤਰਸੇਮ ਸਿੰਘ ਕੈਨੇਡਾ, ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਐਨ.
ਪ
ਪ੍ਰਧਾਨ ਬਲਵੀਰ ਸਿੰਘ
ਤਰਨਜੀਤ ਸਿੰਘ ਸਾਬਕਾ ਸਰਪੰਚ
22-10-2026
ਪੱਲੀ ਝਿੱਕੀ, 21 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ 35ਵਾਂ ਸਾਲਾਨਾ ਜੋੜ ਮੇਲਾ ਪਿੰਡ ਸੂੱਜੋ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ.ਕੇ, ਤਰਸੇਮ ਸਿੰਘ ਕੈਨੇਡਾ, ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਐਨ.ਆਰ.ਆਈ ਵੀਰਾਂ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਜੋੜ ਮੇਲਾ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਪ੍ਰਧਾਨ ਬਲਵੀਰ ਸਿੰਘ ਅਤੇ ਤਰਨਜੀਤ ਸਿੰਘ ਨੇ ਦੱਸਿਆ ਕਿ ਨਾਭ ਕੰਵਲ ਰਾਜਾ ਸਾਹਿਬ ਵਿਖੇ ਕਿ 22 ਅਕਤੂਬਰ ਸ਼ਾਮ 4 ਵਜੇ ਤੋਂ 7 ਵਜੇ ਤੱਕ 14 ਹਾਜਰੀ ਬੇਦੀ ਦਲ ਖਾਲਸਾ ਦੋਆਬਾ ਵਲੋਂ ਗਤਕਾ ਮੁਕਾਬਲੇ ਕਰਵਾਏ ਜਾਣਗੇ। 23 ਅਕਤੂਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਦੂਜੀ ਲੜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਉਪਰੰਤ ਬਾਅਦ ਦੁਪਹਿਰ ਕਬੱਡੀ ਇੰਟਰਨੈਸ਼ਨਲ ਲੜਕੇ ਅਤੇ ਲੜਕੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। 24 ਅਕਤੂਬਰ ਨੂੰ 10 ਵਜੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। 25 ਅਕਤੂਬਰ ਨੂੰ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਮਾਗਮ ਦੌਰਾਨ ਇੰਟਰਨੈਸ਼ਨਲ ਰਾਗੀ ਅਤੇ ਢਾਡੀ ਜਥੇ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।