ਲੈਫਟੀਨੈਟ ਜਨਰਲ ਬਿਕਰਮ ਸਿੰਘ ਹਸਪਤਾਲ ਵਿਖੇ ਸੀਨੀਅਰ ਸਿਟੀਜਨਾਂ ਲਈ ਲਗਾਇਆ ਵਿਸ਼ੇਸ਼ ਸਿਹਤ ਜਾਂਚ ਕੈਂਪ
ਬਲਾਚੌਰ, 21 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਲੈਫਟੀਨੇਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਪਰਮਜੀਤ ਲਾਲ ਦੀ ਅਗਵਾਈ ਹੇਠ ਸੀਨੀਅਰ ਸਿਟੀਜਨਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ।
ਬਲਾਚੌਰ, 21 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਲੈਫਟੀਨੇਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਪਰਮਜੀਤ ਲਾਲ ਦੀ ਅਗਵਾਈ ਹੇਠ ਸੀਨੀਅਰ ਸਿਟੀਜਨਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਪ੍ਰਿੰਅਕਾ ਐਮ.ਡੀ ਮੈਡੀਸਨ ਵੱਲੋਂ 52 ਮਰੀਜਾਂ ਦੀ ਜਾਂਚ ਕੀਤੀ ਅਤੇ ਅੱਖ ਰੋਗ ਮਾਹਿਰ ਡਾ. ਅਕਸ਼ੈ, ਹਰਜਿੰਦਰ ਸਿੰਘ ਨਾਗਰਾ ਅਪਥਲਮਿਕ ਅਫਸਰ ਵੱਲੋਂ 30 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਤਿੰਨ ਮਰੀਜ ਚਿੱਟੇ ਮੋਤੀਏ ਵਾਲੇ ਪਾਏ ਗਏ ਅਤੇ 9 ਮਰੀਜਾਂ ਨੂੰ ਮੁਫਤ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਲਾਲ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਸੀਨੀਅਰ ਸਿਟੀਜਨਾਂ ਦੀ ਸਿਹਤ ਸੰਭਾਲ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਬਜੁਰਗਾਂ ਦੀ ਸਿਹਤ ਸੰਭਾਲ ਸਿਹਤ ਮਹਿਕਮੇ ਦੀਆ ਮੁੱਖ ਤਰਜੀਹਾਂ ਵਿੱਚੋ ਇੱਕ ਹੈ। ਉਨ੍ਹਾਂ ਕਿਹਾ ਕਿ ਬਜੁਰਗਾ ਦੀ ਨਿਯਮਤ ਸਿਹਤ ਜਾਂਚ ਕਰਵਾਉਣ ਨਾਲ ਸਿਹਤ ਸੰਬਧੀ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕੀਤੀ ਜਾ ਸਕਦੀ ਹੈ ਅਤੇ ਜਰੂਰਤ ਮੁਤਾਬਕ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ। ਉਹਨਾਂ ਅੱਗੇ ਆਖਿਆ ਕਿ ਬਜੁਰਗਾਂ ਵਿੱਚ ਬਲੱਡ ਪ੍ਰੇਸ਼ਰ, ਸ਼ੂਗਰ ਅਤੇ ਅੱਖਾਂ ਦੀਆ ਸਮੱਸਿਆਵਾਂ, ਹੱਡੀਆ ਤੇ ਜੋੜਾਂ ਦੇ ਰੋਗਾਂ ਅਤੇ ਮਾਨਸਿਕ ਸਿਹਤ ਨਾਲ ਜੁੜੀਆਂ ਦਿੱਕਤਾਂ ਦੀ ਸਮੇਂ ਸਿਰ ਪਛਾਣ ਕਰਨਾ ਅਤਿ ਮਹੱਤਵਪੂਰਨ ਹੈ। ਇਸ ਮੌਕੇ ਅਮਰਜੀਤ ਸਿੰਘ, ਰਣਜੀਤ ਸਿੰਘ, ਵਿਰਾਟ ਸ਼ਰਮਾਂ ਅਤੇ ਹੋਰ ਸਟਾਫ ਹਾਜ਼ਰ ਸੀ।