21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਡੇਰਾ ਸੰਤ ਬਾਬਾ ਅਤਰਦਾਸ ਲੜੋਆ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਔੜ/ਝਿੰਗੜਾਂ, 21 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਡੇਰਾ ਸੰਤ ਬਾਬਾ ਅਤਰ ਦਾਸ ਲੜੋਆ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੀਤ ਸਿੰਘ ਲੜੋਆ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੈਂਕੜੇ ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।

Ad Position 21
No active advertisement
ਅਜੀਤ ਡੈਸਕ 22-10-2026
ਔੜ/ਝਿੰਗੜਾਂ, 21 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਡੇਰਾ ਸੰਤ ਬਾਬਾ ਅਤਰ ਦਾਸ ਲੜੋਆ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੀਤ ਸਿੰਘ ਲੜੋਆ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੈਂਕੜੇ ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਕੈਂਪ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਜਦਕਿ ਅੱਖਾਂ ਦੇ ਆਪਰੇਸ਼ਨ ਲਈ ਯੋਗ ਪਾਏ ਗਏ ਦਰਜਨਾਂ ਮਰੀਜ਼ਾਂ ਨੂੰ ਅਗਲੇ ਦਿਨ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਅੱਖਾਂ ਦੇ ਮੁਫ਼ਤ ਆਪਰੇਸ਼ਨ ਕਰਕੇ ਲੈਂਜ਼ ਪਾਏ ਗਏ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਤੁਸ਼ਾਰ ਅਗਰਵਾਲ ਮਾਡਲ ਟਾਊਨ ਫਗਵਾੜਾ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਦੇ ਨਾਲ-ਨਾਲ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਉਠਾਇਆ। ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੀਤ ਸਿੰਘ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਸਹਿਯੋਗੀਆਂ, ਅੱਖਾਂ ਦੀ ਮਾਹਰ ਟੀਮ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵੱਲੋਂ ਅਜਿਹੇ ਉਪਰਾਲਿਆਂ ਨੂੰ ਲੋਕਾਂ ਦੀ ਸਿਹਤ ਸੰਭਾਲ ਅਤੇ ਲੋੜਵੰਦਾਂ ਦੀ ਸੇਵਾ ਲਈ ਅਹਿਮ ਦੱਸਿਆ ਗਿਆ। ਇਸ ਮੌਕੇ ਬੀਬੀ ਜਗਦੀਸ਼ ਕੌਰ, ਸੰਤ ਨਿਰਭੈ ਸਿੰਘ, ਜਗਦੀਸ਼ ਨੰਬਰਦਾਰ, ਸਾਬਕਾ ਸਰਪੰਚ ਮੁਲਖ ਰਾਜ ‘ਛਿੰਜੀ’, ਤਰਸੇਮ ਲਾਲ ਸਾਬਕਾ ਪੰਚ, ਪ੍ਰਿੰਸੀਪਲ ਮੁਲਖ ਰਾਜ, ਬਲਿਹਾਰ ਸਿੰਘ, ਡਾ. ਅਮਰੀਕ ਸਿੰਘ, ਜੀਨਾ, ਗੁਰਮੇਲ ਰਾਮ, ਬਿੰਦਾ, ਛੋਟਾ ਅਤੇ ਕੇਵਲ ਕ੍ਰਿਸ਼ਨ ਫ਼ੌਜੀ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਅਤੇ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ’ਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ’ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 27 ਨੂੰ
Ad Position 24