ਨਵਾਂਸ਼ਹਿਰ ’ਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ’ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖਾਲਸਾ ਸਕੂਲ ਗਰਾਊਂਡ ਨਵਾਂਸ਼ਹਿਰ ਵਿਖੇ ਪੁਲਿਸ ਯਾਦਗਾਰ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਾਂਤੀ ਅਤੇ ਸੰਕਟ ਸਮੇਂ ਬੇਮਿਸਾਲ ਲਗਨ ਨਾਲ ਦੇਸ਼ ਦੀ ਸੇਵਾ ਕੀਤੀ।
ਪ
ਪੰਜਾਬ ਦੀ ਅਮਨ ਸ਼ਾਂਤੀ ਕਾਇਮ ਰੱਖਣ ’ਚ ਪੁਲਿਸ ਦਾ ਵੱਡਾ ਯੋਗਦਾਨ -ਤੁਸ਼ਾਰ ਗੁਪਤਾ
22-10-2026
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖਾਲਸਾ ਸਕੂਲ ਗਰਾਊਂਡ ਨਵਾਂਸ਼ਹਿਰ ਵਿਖੇ ਪੁਲਿਸ ਯਾਦਗਾਰ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਾਂਤੀ ਅਤੇ ਸੰਕਟ ਸਮੇਂ ਬੇਮਿਸਾਲ ਲਗਨ ਨਾਲ ਦੇਸ਼ ਦੀ ਸੇਵਾ ਕੀਤੀ। ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਸ਼ਹੀਦਾਂ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਰਕੇ ਹੀ ਅਸੀਂ ਅੱਜ ਚੈਨ ਦੀ ਨੀਂਦ ਸੌਂ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੋਲ ਬਹਾਦਰੀ, ਹਿੰਮਤ ਅਤੇ ਅੱਤਵਾਦ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ। ਇਸ ਦੌਰਾਨ ਪੁਲਿਸ ਸ਼ਹੀਦ ਸਮਾਰਕ ’ਤੇ ਯਾਦਗਾਰੀ ਪਰੇਡ ਹੋਈ, ਜਿਥੇ ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹੇ ਗਏ, ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਤੋਂ ਬਾਅਦ ਐਸ.ਐਸ.ਪੀ ਤੁਸ਼ਾਰ ਗੁਪਤਾ ਨੇ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਲਗਾਤਾਰ ਮਦਦ ਦਾ ਭਰੋਸਾ ਦਿਵਾਇਆ। ਐਸ.ਐਸ.ਪੀ ਨੇ ਕਿਹਾ ਕਿ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ, ਉਨ੍ਹਾਂ ਦੀਆਂ ਭਾਵਨਾਵਾਂ ਦਾ ਆਦਰ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣਾ ਪੁਲਿਸ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੈ। ਸ਼ਹੀਦ ਪਰਿਵਾਰਾਂ ਪ੍ਰਤੀ ਸਨਮਾਨ ਅਤੇ ਸੰਵੇਦਨਸ਼ੀਲਤਾ ਬਣਾਈ ਰੱਖਣਾ ਵਿਭਾਗ ਦੀ ਵਚਨਬੱਧਤਾ ਦਾ ਅਨਿੱਖੜਵਾਂ ਹਿੱਸਾ ਹੈ। ਸਮਾਗਮ ਦੌਰਾਨ ਵੱਖ-ਵੱਖ ਨਿਆਂਇਕ, ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੇ ਪ੍ਰਾਣਾਂ ਦਾ ਸਰਵਉੱਚ ਬਲੀਦਾਨ ਦੇਣ ਵਾਲੇ ਬਹਾਦਰ ਪੁਲਿਸ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਸਿੱਜਦਾ ਕੀਤਾ।