ਕਟਾਰੀਆਂ ਮੰਡੀ ’ਚ ਝੋਨੇ ਦੀ ਚੁਕਾਈ ਦਾ ਕੰਮ ਢਿੱਲਾ ਚੱਲਣ ਕਾਰਨ ਮੰਡੀ ਦਾ ਹਰ ਵਰਗ ਪ੍ਰੇਸ਼ਾਨ-ਐਡਵੋਕੇਟ ਲਾਦੀਆਂ, ਭੁੱਲਰ
ਕਟਾਰੀਆਂ, 22 ਅਕਤੂਬਰ (ਪ੍ਰੇਮੀ ਸੰਧਵਾਂ)-ਦਾਣਾ ਮੰਡੀ ਕਟਾਰੀਆਂ ਵਿਖੇ ਝੋਨੇ ਦੀ ਚੁਕਾਈ ਦਾ ਕੰਮ ਢਿੱਲਾ ਚੱਲਣ ਕਾਰਨ ਮੰਡੀ ਦਾ ਹਰ ਵਰਗ ਪ੍ਰੇਸ਼ਾਨ ਹੈ ਕਿਉਂਕਿ ਮੰਡੀ ਵਿਚ ਝੋਨੇ ਦੀਆਂ ਬੋਰਿਆਂ ਦੇ ਲੱਗੇ ਵੱਡੇ-ਵੱਡੇ ਅੰਬਾਰਾਂ ਕਾਰਨ ਕਿਸਾਨਾਂ ਨੂੰ ਝੋਨਾ ਲਿਆਉਣ ਤੇ ਲਾਹੁਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਜਦੋਂ ਦੀ ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ ਉਦੋਂ ਤੋਂ ਹੀ ਮੰਡੀ ਵਿਚੋਂ ਝੋਨੇ ਦੀ ਚੁਕਾਈ ਦਾ ਕੰਮ ਧੀਮੀ ਰਫ਼ਤਾਰ ਨਾਲ ਚੱਲ ਰਿਹਾ ਹੈ।
ਕਟਾਰੀਆਂ, 22 ਅਕਤੂਬਰ (ਪ੍ਰੇਮੀ ਸੰਧਵਾਂ)-ਦਾਣਾ ਮੰਡੀ ਕਟਾਰੀਆਂ ਵਿਖੇ ਝੋਨੇ ਦੀ ਚੁਕਾਈ ਦਾ ਕੰਮ ਢਿੱਲਾ ਚੱਲਣ ਕਾਰਨ ਮੰਡੀ ਦਾ ਹਰ ਵਰਗ ਪ੍ਰੇਸ਼ਾਨ ਹੈ ਕਿਉਂਕਿ ਮੰਡੀ ਵਿਚ ਝੋਨੇ ਦੀਆਂ ਬੋਰਿਆਂ ਦੇ ਲੱਗੇ ਵੱਡੇ-ਵੱਡੇ ਅੰਬਾਰਾਂ ਕਾਰਨ ਕਿਸਾਨਾਂ ਨੂੰ ਝੋਨਾ ਲਿਆਉਣ ਤੇ ਲਾਹੁਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਜਦੋਂ ਦੀ ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ ਉਦੋਂ ਤੋਂ ਹੀ ਮੰਡੀ ਵਿਚੋਂ ਝੋਨੇ ਦੀ ਚੁਕਾਈ ਦਾ ਕੰਮ ਧੀਮੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਮੰਡੀ ਵਿਚ ਝੋਨੇ ਦੇ ਲੱਗੇ ਢੇਰਾਂ ਕਾਰਨ ਵੀ ਕਿਸਾਨਾਂ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀ ਆ ਰਹੀ ਹੈ। ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਤੇ ਕਿਸਾਨ ਆਗੂ ਹਰਵਿੰਦਰ ਸਿੰਘ ਭੁੱਲਰ ਲਾਦੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀ ਵਿਚੋਂ ਝੋਨੇ ਦੀ ਚੁਕਾਈ ਦਾ ਕੰਮ ਤੇਜ਼ ਕੀਤਾ ਜਾਵੇ। ਐਡਵੋਕੇਟ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਤੇ ਕਿਸਾਨ ਆਗੂ ਹਰਵਿੰਦਰ ਸਿੰਘ ਭੁੱਲਰ, ਢਾਡੀ ਜੋਗਾ ਸਿੰਘ ਕੰਗਰੌੜ, ਬਚਿੱਤਰ ਸਿੰਘ ਕੰਗਰੌੜ ਆਦਿ ਕਿਸਾਨਾਂ ਨੇ ਕਿਹਾ ਕਿ ਜੇਕਰ ਮੰਡੀ ਵਿਚੋਂ ਝੋਨੇ ਦੀ ਚੁਕਾਈ ਦਾ ਕੰਮ ਤੇਜ਼ ਨਾ ਹੋਇਆ ਤਾਂ ਕਿਸਾਨ ਮਜ਼ਦੂਰ ਤੇ ਆੜ੍ਹਤੀਏ ਸਰਕਾਰ ਵਿਰੁੱਧ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਹਰਵਿੰਦਰ ਸਿੰਘ ਭੁੱਲਰ, ਲੱਕੀ ਲਾਦੀਆਂ, ਅਮਰੀਕ ਸਿੰਘ ਚੇਤਾ, ਜਸਵੰਤ ਸਿੰਘ ਵੜੈਚ, ਬਲਵਿੰਦਰ ਸਿੰਘ ਵੜੈਚ, ਸਤਨਾਮ ਸਿੰਘਾ, ਉਂਕਾਰ ਸਿੰਘ ਦਿਓ, ਠੇਕੇਦਾਰ ਅਸ਼ੋਕ ਕੁਮਾਰ ਤੇ ਮਜ਼ਦੂਰ ਹਾਜ਼ਰ ਸਨ।