23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਹੈਰੋਇਨ ਸਮੇਤ 2 ਨੌਜਵਾਨ ਕਾਬੂ

ਬੰਗਾ, 22 ਅਕਤੂਬਰ (ਧਰਮਵੀਰ ਪਾਲ)-ਬੰਗਾ ਸਦਰ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਏ.

Ad Position 21
No active advertisement
ਅਜੀਤ ਡੈਸਕ 23-10-2026
ਬੰਗਾ, 22 ਅਕਤੂਬਰ (ਧਰਮਵੀਰ ਪਾਲ)-ਬੰਗਾ ਸਦਰ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਏ. ਐਸ. ਆਈ. ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ’ਤੇ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਸਨ। ਜਦੋਂ ਉਹ ਥਾਣਾ ਸਦਰ ਬੰਗਾ ਤੋਂ ਪਿੰਡ ਮਜਾਰੀ ਤੋਂ ਮੱਲੂਪੋਤਾ ਜਾ ਰਹੇ ਸਨ ਤਾਂ ਰੇਲਵੇ ਕਰਾਂਸਿੰਗ ਕੋਲ ਪਹੁੰਚੇ ਤਾਂ ਦੋ ਨੌਜਵਾਨ ਪੈਦਲ ਆ ਰਹੇ ਸਨ ਜੋ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਏ ਇਕ ਨੌਜਵਾਨ ਵਲੋਂ ਦੂਜੇ ਨੌਜਵਾਨ ਨੂੰ ਇਕ ਪਾਰਦਰਸ਼ੀ ਲਿਫਾਫਾ ਫੜਾਇਆ ਦੂਸਰੇ ਨੇ ਲਿਫਾਫੇ ਨੂੰ ਹੇਠਾਂ ਸੁੱਟ ਦਿੱਤਾ। ਸੰਦੀਪ ਕੁਮਾਰ ਨੇ ਆਪਣੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਗ੍ਰਿਫਤਾਰ ਕੀਤਾ ਉਸ ਦਾ ਨਾਂਅ ਪਤਾ ਪੁੱਛਣ ’ਤੇ ਉਨ੍ਹਾਂ ਨੇ ਆਪਣਾ ਨਾਂਅ ਸਤਨਾਮ ਸਿੰਘ ਪੁੱਤਰ ਧਰਮਪਾਲ ਵਾਸੀ ਮਾਹਿਲ ਗਹਿਲਾ ਅਤੇ ਦੂਸਰੇ ਨੇ ਰਣਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਹੱਪੋਵਾਲ ਥਾਣਾ ਸਦਰ ਬੰਗਾ ਦੱਸਿਆ ਉਸ ਵਲੋਂ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁੱਕਦਮਾ ਦਰਜ ਕਰਕੇ ਮੁਢਲੀ ਤਫਤੀਸ਼ ਅਮਲ ’ਚ ਲਿਆਂਦੀ।
Ad Position 22
No active advertisement
ਪਿਛਲੀ ਖ਼ਬਰ ਨਾਨ ਫੰਕਸ਼ਨਲ ਕੀਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਨੂੰ ਕਦੋਂ ਕੀਤਾ ਜਾਵੇਗਾ ਫੰਕਸ਼ਨਲ ਅਗਲੀ ਖ਼ਬਰ ਬਲਾਚੌਰ ਨਗਰ ਕੌਂਸਲ ਦੀ ਵੱਡੀ ਕਾਰਵਾਈ, ਬਿਨਾਂ ਮਨਜ਼ੂਰੀ ਖੰਭਿਆਂ ’ਤੇ ਲਗਾਏ ਬੋਰਡ ਉਤਾਰੇ
Ad Position 24