23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਦੂਜੇ ਦਿਨ ਵੀ ਡੀ. ਸੀ. ਦਫਤਰ ਸਾਹਮਣੇ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੁਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ 21, 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕਰਨ ਦੇ ਐਲਾਨ ਦੇ ਸੱਦੇ ‘ਤੇ ਦੂਜੇ ਦਿਨ ਜ਼ਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿਚ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕੀਤੀ ਗਈ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।

Ad Position 21
No active advertisement
ਸੂਬਾ ਤਾਲਮੇਲ ਕਮੇਟੀ ਦੀ 25 ਨੂੰ ਮੀਟਿੰਗ ਬਾਅਦ ਅਗਲੇ ਸੰਘਰਸ਼ ਦਾ ਐਲਾਨ-ਦੌੜਕਾ 23-10-2026
ਨਵਾਂਸ਼ਹਿਰ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੁਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ 21, 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕਰਨ ਦੇ ਐਲਾਨ ਦੇ ਸੱਦੇ ‘ਤੇ ਦੂਜੇ ਦਿਨ ਜ਼ਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿਚ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕੀਤੀ ਗਈ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਖਾਸ ਤੌਰ ‘ਤੇ ਸਿਹਤ ਵਿਭਾਗ ਦੀਆਂ ਮਹਿਲਾ ਮੁਲਾਜ਼ਮਾਂ, ਮਿਡ-ਡੇ-ਮੀਲ, ਆਂਗਨਵਾੜੀ ਤੇ ਆਸ਼ਾ ਵਰਕਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਸੁਰਿੰਦਰ ਸਿੰਘ ਸੋਇਤਾ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਜਗਜੀਤ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ ਔਜਲਾ, ਬਿਕਰਮਜੀਤ ਸਿੰਘ, ਰਾਮ ਕਿਸ਼ਨ ਪਲੀਝਿੱਕੀ, ਜਸਵੀਰ ਸਿੰਘ ਮੋਰੋਂ, ਕੁਲਦੀਪ ਸਿੰਘ ਮੱਕੜ, ਮੋਹਣ ਸਿੰਘ ਬੂਟਾ, ਲਖਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਸ਼ਕੁੰਤਲਾ ਸਰੋਏ, ਗੁਰਦੇਵ ਕੌਰ, ਜੁਝਾਰ ਸਿੰਘ ਸਹੂੰਗੜਾ, ਮਦਨ ਲਾਲ, ਰਵਿੰਦਰ ਭਾਸਕਰ, ਸੋਹਣ ਲਾਲ ਮਹਾਲੋਂ, ਬਲਿਹਾਰ ਸਿੰਘ, ਸ਼ੰਬੂ ਨਰਾਇਣ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਅਧਿਆਪਕਾਂ, ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਦੀਆਂ ਸਮੂਹ ਮੰਗਾਂ ਨੂੰ ਹੱਲ ਕਰਨ ਲਈ 21 ਅਕਤੂਬਰ ਨੂੰ ਮੁੱਖ ਸਕੱਤਰ ਨਾਲ ਹੋਈ ਮੀਟਿੰਗ ਵਿੱਚ ਅਧਿਕਾਰੀਆਂ ਦੀ ਮੰਗਾਂ ਪ੍ਰਤੀ ਸੰਵੇਦਨਹੀਣਤਾ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ। ਆਗੂਆਂ ਨੇ ਸਰਕਾਰ ਨੂੰ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕਰਨ ‘ਤੇ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਉਣ ਦੀ ਚਿਤਾਵਨੀ ਦਿੱਤੀ। ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ 25 ਅਕਤੂਬਰ ਨੂੰ ਸੂਬਾ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਮਲਕੀਤ ਸਿੰਘ, ਦਸੌਂਦਾ ਸਿੰਘ, ਪਰਮਿੰਦਰ ਸੰਧੂ, ਸਤਪਾਲ ਸਲੋਹ, ਹਰੀ ਬਿਲਾਸ, ਜੋਗਾ ਸਿੰਘ, ਰਾਮ ਲਾਲ, ਗੁਰਦਿਆਲ ਸਿੰਘ, ਨੀਲਮ, ਰਾਜ ਰਾਣੀ, ਮਨਜੀਤ ਕੌਰ, ਅਨੀਤਾ ਰਾਣੀ, ਰਾਜਵਿੰਦਰ ਕੌਰ, ਪਰਮਜੀਤ ਕੌਰ, ਰਿਚਾ ਦੇਵੀ, ਸੰਤੋਸ਼ ਕੁਮਾਰੀ, ਰਾਜਵੀਰ ਕੌਰ, ਬੰਦਨਾ, ਰੁਪਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਬਲਵਿੰਦਰ ਕੌਰ, ਸਰੋਜ ਰਾਣੀ, ਕੁਲਦੀਪ ਕੌਰ, ਸੋਹਣ ਸਿੰਘ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਿਤਰਾਜ ਜੰਡੀ ਵਲੋਂ ਪਰਗਟ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਨਾਨ ਫੰਕਸ਼ਨਲ ਕੀਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਨੂੰ ਕਦੋਂ ਕੀਤਾ ਜਾਵੇਗਾ ਫੰਕਸ਼ਨਲ
Ad Position 24