23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਿਤਰਾਜ ਜੰਡੀ ਵਲੋਂ ਪਰਗਟ ਸਿੰਘ ਨਾਲ ਮੁਲਾਕਾਤ

ਕਾਠਗੜ੍ਹ, 22 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਯੂਥ ਕਾਂਗਰਸ ਪ੍ਰਧਾਨ ਹਿਤਰਾਜ ਜੰਡੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਤੇ ਅਹਿਮ ਮੁਲਾਕਾਤ ਕੀਤੀ। ਇਹ ਮੁਲਾਕਾਤ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਬੇਹੱਦ ਮਹੱਤਵਪੂਰਨ ਮੰਨੀ ਜਾ ਰਹੀ ਹੈ।

Ad Position 21
No active advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸਰਦਾਰ ਪ੍ਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਨ ਸਮੇਂ ਹਿਤਰਾਜ ਜੰਡੀ। 23-10-2026
ਕਾਠਗੜ੍ਹ, 22 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਯੂਥ ਕਾਂਗਰਸ ਪ੍ਰਧਾਨ ਹਿਤਰਾਜ ਜੰਡੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਤੇ ਅਹਿਮ ਮੁਲਾਕਾਤ ਕੀਤੀ। ਇਹ ਮੁਲਾਕਾਤ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਬੇਹੱਦ ਮਹੱਤਵਪੂਰਨ ਮੰਨੀ ਜਾ ਰਹੀ ਹੈ। ਮੁਲਾਕਾਤ ਦੌਰਾਨ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਨੌਜਵਾਨਾਂ ਦੀ ਰਾਜਨੀਤੀ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਿਤਰਾਜ ਜੰਡੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਅਤੇ ਨੌਜਵਾਨ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਯੂਥ ਕਾਂਗਰਸ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਹਿਤਰਾਜ ਜੰਡੀ ਨੇ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾ ਕੇ ਨੌਜਵਾਨ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਕਾਂਗਰਸ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਯੂਥ ਕਾਂਗਰਸ ਦੇ ਵਰਕਰ ਪੂਰੇ ਜੋਸ਼, ਜਨੂੰਨ ਅਤੇ ਉਤਸ਼ਾਹ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹਫਤਾਵਾਰੀ ਸਤਿਸੰਗ ਕਰਵਾਇਆ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਦੂਜੇ ਦਿਨ ਵੀ ਡੀ. ਸੀ. ਦਫਤਰ ਸਾਹਮਣੇ ਰੋਸ ਪ੍ਰਦਰਸ਼ਨ
Ad Position 24