23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਨੇ ਜਨਤਾ ਕੀਤੀ ਪ੍ਰੇਸ਼ਾਨ-ਕਰਨ ਸਿੰਘ ਰਾਣਾ

ਰੱਤੇਵਾਲ/ਕਾਠਗੜ੍ਹ, 22 ਅਕਤੂਬਰ (ਪ. ਪ.)

Ad Position 21
No active advertisement
ਅਜੀਤ ਡੈਸਕ 23-10-2026
ਰੱਤੇਵਾਲ/ਕਾਠਗੜ੍ਹ, 22 ਅਕਤੂਬਰ (ਪ. ਪ.)-ਦੇਸ਼ ਅਤੇ ਸੂਬੇ ਅੰਦਰ ਕੰਮ ਕਰ ਰਹੀਆਂ ਸਿਆਸੀ ਧਿਰਾਂ ਵਿਚ ਨਿਸ਼ਕਾਮ ਲੋਕ ਸੇਵਾ ਦੀ ਘਾਟ ਸਾਫ਼ ਨਜ਼ਰ ਆ ਰਹੀ ਹੈ। ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਰੱਤੇਵਾਲ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਨ ਸਿੰਘ ਰਾਣਾ ਨੇ ਕਿਹਾ ਕਿ ਅੱਜ-ਕੱਲ੍ਹ ਦੀਆਂ ਰਾਜਨੀਤਕ ਪਾਰਟੀਆਂ ਵਿਚ ਵਿਚਾਰਧਾਰਾ ਅਤੇ ਲੋਕਤੰਤਰ ਦੀ ਭਾਰੀ ਘਾਟ ਆ ਚੁੱਕੀ ਹੈ, ਜਿਸ ਕਾਰਨ ਇਹ ਪਾਰਟੀਆਂ ਲੋਕ ਸੇਵਾ ਦਾ ਜ਼ਰੀਆ ਬਣਨ ਦੀ ਬਜਾਏ ਕੰਪਨੀਆਂ ਦੀ ਸ਼ਕਲ ਅਖ਼ਤਿਆਰ ਕਰ ਗਈਆਂ ਹਨ। ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਆਮ ਜਨਤਾ ਬੇਹੱਦ ਦੁਖੀ ਤੇ ਪ੍ਰੇਸ਼ਾਨ ਹੈ, ਜਿਸ ਕਰਕੇ ਰਾਜਨੀਤਿਕ ਪਾਰਟੀਆਂ ਦੀ ਲੋਕਾਂ ਵਿਚ ਭਰੋਸੇਯੋਗਤਾ ਲਗਾਤਾਰ ਡਿੱਗ ਰਹੀ ਹੈ। ਸਾਥੀ ਰਾਣਾ ਨੇ ਚੋਣ ਪ੍ਰਕਿਰਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ‘ਤੇ ਵੋਟਰ ਸੂਚੀਆਂ ਅਤੇ ਈ. ਵੀ. ਐੱਮ. ਮਸ਼ੀਨਾਂ ਰਾਹੀਂ ਘਪਲੇਬਾਜ਼ੀ ਕਰਕੇ ਸੱਤਾਧਾਰੀ ਧਿਰ ਨੂੰ ਫ਼ਾਇਦਾ ਪਹੁੰਚਾਉਣ ਦੇ ਗੰਭੀਰ ਇਲਜ਼ਾਮ ਲੱਗ ਚੁੱਕੇ ਹਨ। ਅਫ਼ਸੋਸ ਦੀ ਗੱਲ ਹੈ ਕਿ ਚੋਣ ਕਮਿਸ਼ਨ ਇਸ ਬਾਰੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰਾਂ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਤੇ ਵੱਡੇ ਪੱਧਰ ‘ਤੇ ਸਰਕਾਰੀ/ਨਿੱਜੀ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਕਰਕੇ ਵੋਟਾਂ ਬਟੋਰਨ ਦੀ ਰਾਜਨੀਤੀ ਕਰ ਰਹੀਆਂ ਹਨ, ਪਰ ਹੁਣ ਲੋਕ ਇਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ। ਉਨ੍ਹਾਂ ਸਮੂਹ ਆਮ ਜਨਤਾ ਨੂੰ ਅਪੀਲ ਕੀਤੀ ਕਿ ਵੋਟ ਬਟੋਰੂ ਰਾਜਨੀਤਿਕ ਧਿਰਾਂ ਤੋਂ ਚੌਕਸ ਰਹਿ ਕੇ, ਚੱਲ ਰਹੇ ਜਨਤਕ ਸੰਘਰਸ਼ਾਂ ਦਾ ਹਿੱਸਾ ਬਣਨ। ਇਸ ਮੌਕੇ ਕਰਨੈਲ ਸਿੰਘ ਭੱਲਾ, ਰਮੇਸ਼ ਬਾਂਠ, ਮੋਹਨ ਚੰਦ, ਜਗਤਾਰ ਜਗਤੇਵਾਲ, ਸਤਪਾਲ, ਜੋਗਿੰਦਰਪਾਲ ਅਤੇ ਮਨੋਹਰ ਲਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਹੇੜੀਆਂ ਵਿਖੇ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਨਗਰ ਦੀ ਸੁੱਖ ਸ਼ਾਂਤੀ ਲਈ ਬੇੜਾ ਤਾਰਿਆ ਅਗਲੀ ਖ਼ਬਰ ਕਾਂਗਰਸ ਹਾਈਕਮਾਨ ਜਿਹੜਾ ਉਮੀਦਵਾਰ ਦੇਵੇਗੀ ਉਸ ਨੂੰ ਬਹੁਮਤ ਨਾਲ ਜਿੱਤਾਂਵਾਂਗੇ-ਰਜਿੰਦਰ ਸ਼ਰਮਾ
Ad Position 24