ਬਾਬਾ ਗੁਰਦਿੱਤਾ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਚਾਂਦਪੁਰ ਰੁੜਕੀ ਵਿਖੇ ਸ਼ੁਰੂ, ਵਿਸ਼ਾਲ ਨਗਰ ਕੀਰਤਨ ਅੱਜ
ਪੋਜੇਵਾਲ ਸਰਾਂ, 22 ਅਕਤੂਬਰ (ਨਵਾਂਗਰਾਂਈ)-ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸੰਬੰਧੀ ਸਮਾਗਮ ਦੀ ਸ਼ੁਰੂਆਤ ਹੋਈ। ਇਸ ਮੌਕੇ ਸ੍ਰੀ ਅਖੰਡ ਪਾਠ ਦਾ ਆਰੰਭ ਕੀਤਾ।
ਪੋਜੇਵਾਲ ਸਰਾਂ, 22 ਅਕਤੂਬਰ (ਨਵਾਂਗਰਾਂਈ)-ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸੰਬੰਧੀ ਸਮਾਗਮ ਦੀ ਸ਼ੁਰੂਆਤ ਹੋਈ। ਇਸ ਮੌਕੇ ਸ੍ਰੀ ਅਖੰਡ ਪਾਠ ਦਾ ਆਰੰਭ ਕੀਤਾ। ਇਸ ਮੌਕੇ ਰਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਜਤਿੰਦਰ ਸਿੰਘ ਜਿੰਦੂ ਸਰਪੰਚ, ਗੁਰਚੈਨ ਸਿੰਘ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਬਿੰਦੂ, ਹਰਭਜਨ ਲਾਲ, ਗੁਰਦਿਆਲ ਸਿੰਘ, ਤਿਲਕ ਰਾਜ, ਆਦਿ ਸਮੇਤ ਸਮੂਹ ਸੇਵਾਦਾਰ ਤੇ ਨੌਜਵਾਨ ਹਾਜ਼ਰ ਵੀ ਹਾਜ਼ਰ ਸਨ। ਪ੍ਰਕਾਸ਼ ਉਤਸਵ ਸੰਬੰਧੀ 23 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਗੁਰਦੂਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਚਾਂਦਪੁਰ ਰੁੜਕੀ ਕੁਰਦ, ਭੋਲੇਵਾਲ, ਟੋਰੋਵਾਲ, ਰੌੜੀ, ਪੋਜੇਵਾਲ ਕਰੀਮਪੁਰ ਚਾਹਵਾਲਾ, ਨਵਾਂਗਰਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਾਆਰਾ ਸਾਹਿਬ ਵਿਖੇ ਪਹੁੰਚੇਗਾ।