ਵਿਜੇ ਭਾਟੀਆ ਸੰਡਰੇਵਾਲ ਵਲੋਂ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਵਿਜੇ ਭਾਟੀਆ ਨੇ ਦੱਸਿਆ ਕਿ ਮੁੱਖ ਮੰਤਰੀ ਸੈਣੀ ਨਾਲ ਜਿਥੇ ਸਮੁੱਚੇ ਪੰਜਾਬ ਦੀ ਰਾਜਨੀਤਕ ਗਤੀਵਿਧੀਆਂ ਸੰਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਉਥੇ ਵਿਧਾਨ ਸਭਾ ਹਲਕਾ ਬਲਾਚੌਰ ਦੀ ਸਿਆਸਤ ਦੇ ਵੀ ਵੱਖ-ਵੱਖ ਸਿਆਸੀ ਪਹਿਲੂਆਂ ਸੰਬੰਧੀ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ।
ਹ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਸੰਡਰੇਵਾਲ। ਅਜੀਤ ਤਸਵੀਰ
23-10-2026
ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਵਿਜੇ ਭਾਟੀਆ ਨੇ ਦੱਸਿਆ ਕਿ ਮੁੱਖ ਮੰਤਰੀ ਸੈਣੀ ਨਾਲ ਜਿਥੇ ਸਮੁੱਚੇ ਪੰਜਾਬ ਦੀ ਰਾਜਨੀਤਕ ਗਤੀਵਿਧੀਆਂ ਸੰਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਉਥੇ ਵਿਧਾਨ ਸਭਾ ਹਲਕਾ ਬਲਾਚੌਰ ਦੀ ਸਿਆਸਤ ਦੇ ਵੀ ਵੱਖ-ਵੱਖ ਸਿਆਸੀ ਪਹਿਲੂਆਂ ਸੰਬੰਧੀ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਘਰ-ਘਰ ਸੰਪਰਕ ਕਰਕੇ ਸਮੁੱਚੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਨੂੰ ਤਰਜੀਹ ਦੇਣ ਲਈ ਕਿਹਾ। ਇਸ ਮੁਲਾਕਾਤ ਨੂੰ ਜਿੱਥੇ ਸਿਆਸੀ ਤੇ ਸਮਾਜਿਕ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਉਥੇ ਇਸ ਮੁਲਾਕਾਤ ਨੇ ਸਥਾਨਕ ਸਿਆਸੀ ਹਲਕਿਆਂ ਵਿਚ ਵੀ ਦਿਲਚਸਪੀ ਪੈਦਾ ਕੀਤੀ ਹੈ। ਵਿਜੇ ਭਾਟੀਆ ਸੰਡਰੇਵਾਲ ਦੀ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਭਾਜਪਾ ਦੇ ਸਥਾਨਕ ਆਗੂਆਂ ਤੇ ਵਰਕਰਾਂ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ।