22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕਾਂਗਰਸ ਦੀ ‘ਵੋਟ ਬਚਾਓ ਦੇਸ਼ ਬਚਾਓ’ ਮੁਹਿੰਮ ਦੀ ਬਲਾਚੌਰ ਵਿਖੇ ਹੋਈ ਸ਼ੁਰੂਆਤ-ਅਜੇ ਮੰਗੂਪੁਰ

ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਕਾਂਗਰਸ ਪਾਰਟੀ ਦਫ਼ਤਰ ਬਲਾਚੌਰ ਵਿਖੇ ‘ਵੋਟ ਬਚਾਓ ਦੇਸ਼ ਬਚਾਓ’ ਮੁਹਿੰਮ ਤਹਿਤ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਗੁਰਦੀਪ ਸਿੰਘ ਸੱਪਲ ਅਬਜ਼ਰਵਰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਕੀਤੀ ਗਈ। ਇਸ ਮੁਹਿੰਮ ਵਿਚ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਦੇ ਬੀ.

Ad Position 21
No active advertisement
ਅਜੀਤ ਡੈਸਕ 23-10-2026
ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਕਾਂਗਰਸ ਪਾਰਟੀ ਦਫ਼ਤਰ ਬਲਾਚੌਰ ਵਿਖੇ ‘ਵੋਟ ਬਚਾਓ ਦੇਸ਼ ਬਚਾਓ’ ਮੁਹਿੰਮ ਤਹਿਤ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਗੁਰਦੀਪ ਸਿੰਘ ਸੱਪਲ ਅਬਜ਼ਰਵਰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਕੀਤੀ ਗਈ। ਇਸ ਮੁਹਿੰਮ ਵਿਚ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਦੇ ਬੀ. ਐਲ. ਏ. ਨੂੰ ਆਪਣੀ ਡਿਊਟੀ ਨਿਭਾਉਣ ਲਈ ਸ਼ਲਾਘਾ ਕੀਤੀ ਅਤੇ ਭਾਜਪਾ ਸਰਕਾਰ ਜੋ ਵੋਟ ਚੋਰੀ ਕਰ ਰਹੀ ਹੈ ਉਸ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਕਾਂਗਰਸ ਪਾਰਟੀ ਦਾ ਹਰ ਇਕ ਵਰਕਰ ਪਾਰਟੀ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲਈ ਲੋਕਾਂ ਦੇ ਦਿਲਾਂ ਵਿਚ ਪਿਆਰ ਤੇ ਵਿਸ਼ਵਾਸ ਵੱਧ ਰਿਹਾ। ਇਸ ਮੌਕੇ ਗੁਰਦੀਪ ਸਿੰਘ ਸੱਪਲ ਅਬਜ਼ਰਵਰ ਆਲ ਇੰਡੀਆ ਕਾਂਗਰਸ ਕਮੇਟੀ, ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਬਲਾਚੌਰ, ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਮੀਨਾ ਕੁਮਾਰੀ ਹਲਕਾ ਇੰਚਾਰਜ ਬੰਗਾ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰੋਹਿਤ ਚੋਪੜਾ ਬਲਾਕ ਪ੍ਰਧਾਨ ਨਵਾਂਸ਼ਹਿਰ, ਨਾਨਕ ਸਿੰਘ ਬਾਂਠ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਰਾਏਪੁਰ ਮਾਜਰਾ ਤੋਂ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ ਅਗਲੀ ਖ਼ਬਰ ਬਾਬਾ ਗੁਰਦਿੱਤਾ ਦੀ ਯਾਦ ’ਚ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ
Ad Position 24