ਵਤਨ ਪਰਤੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ
ਮਜਾਰੀ/ਸਾਹਿਬਾ, 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿੱਖ ਪ੍ਰਚਾਰਕ ਭਾਈ ਸਤਨਾਮ ਸਿੰਘ ਭਾਰਾਪੁਰ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਖਾਲਸਾ ਦਰਬਾਰ ਵਿਖੇ ਪ੍ਰਬੰਧਕਾਂ ਵਲੋਂ ਦਿੱਤੇ ਗਏ ਸੱਦੇ ’ਤੇ ਤਿੰਨ ਮਹੀਨੇ ਸਿੱਖੀ ਦਾ ਪ੍ਰਚਾਰ ਕਰਨ ਉਪਰੰਤ ਵਤਨ ਪਰਤ ਆਏ ਹਨ। ਇਸ ਮੌਕੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਆਪਣੇ ਧਰਮ, ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣਾ ਸਮੇਂ ਦੀ ਅਹਿਮ ਲੋੜ ਹੈ।
ਮਜਾਰੀ/ਸਾਹਿਬਾ, 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿੱਖ ਪ੍ਰਚਾਰਕ ਭਾਈ ਸਤਨਾਮ ਸਿੰਘ ਭਾਰਾਪੁਰ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਖਾਲਸਾ ਦਰਬਾਰ ਵਿਖੇ ਪ੍ਰਬੰਧਕਾਂ ਵਲੋਂ ਦਿੱਤੇ ਗਏ ਸੱਦੇ ’ਤੇ ਤਿੰਨ ਮਹੀਨੇ ਸਿੱਖੀ ਦਾ ਪ੍ਰਚਾਰ ਕਰਨ ਉਪਰੰਤ ਵਤਨ ਪਰਤ ਆਏ ਹਨ। ਇਸ ਮੌਕੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਆਪਣੇ ਧਰਮ, ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਰਹਿ ਰਹੀ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਅਮੀਰ ਵਿਰਸੇ ਅਤੇ ਧਾਰਮਿਕ ਪਛਾਣ ਤੋਂ ਜਾਣੂੰ ਰਹਿਣ। ਵਤਨ ਵਾਪਸੀ ਉਪਰੰਤ ਉਨ੍ਹਾਂ ਨੇ ਇੰਗਲੈਂਡ ਦੇ ਗੁਰਦੁਆਰਾ ਖਾਲਸਾ ਦਰਬਾਰ ਡਰਬੀ ਵਿਖੇ ਵੱਸਦੀਆਂ ਸਿੱਖ ਸੰਗਤਾਂ ਵਲੋਂ ਦਿੱਤੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਥੋਂ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਮੁੱਖ ਸੇਵਾਦਾਰ ਹਰਦਿਆਲ ਸਿੰਘ, ਕਰਨੈਲ ਸਿੰਘ, ਬਲਵੰਤ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ ਭਾਰਾਪੁਰ ਡਰਬੀ ਵਲੋਂ ਭਾਈ ਸਤਨਾਮ ਸਿੰਘ ਭਾਰਾਪੁਰ ਦਾ ਸਨਮਾਨ ਵੀ ਕੀਤਾ।