ਸੰਯੁਕਤ ਕਿਸਾਨ ਮੋਰਚੇ ਨੇ ਐੱਸ. ਆਈ. ਆਰ. ਤੁਰੰਤ ਰੱਦ ਕਰਵਾਉਣ ਲਈ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਨਵਾਂਸ਼ਹਿਰ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਾਂਝੀ ਟੀਮ ਵਲੋਂ ਡੀ. ਸੀ ਦਫਤਰ ਨਵਾਂਸ਼ਹਿਰ ਵਿਖੇ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ’ਤੇ ਇਕ ਮੰਗ ਪੱਤਰ ਏ.
ਨਵਾਂਸ਼ਹਿਰ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਾਂਝੀ ਟੀਮ ਵਲੋਂ ਡੀ. ਸੀ ਦਫਤਰ ਨਵਾਂਸ਼ਹਿਰ ਵਿਖੇ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ’ਤੇ ਇਕ ਮੰਗ ਪੱਤਰ ਏ. ਡੀ. ਸੀ. ਨੂੰ ਸੌਂਪਿਆ ਗਿਆ। ਭਾਰਤ ਭਰ ਵਿਚ ਲੋਕਤੰਤਰ ਤੇ ਦੇਸ਼ ਦੇ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਕਿਸਾਨ ਸੰਘਰਸ਼ ਵਿਚ ਸ਼ਾਮਿਲ ਹੋ ਰਹੇ ਹਨ। ਅਸੀਂ ਮੰਗ ਕਰਦੇ ਹਾਂ ਕਿ ਐਸ. ਆਈ. ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ। ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਇਆ ਜਾਵੇ ਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬਿਨਾ ਕਿਸੇ ਪਾਰਦਰਸ਼ਤਾ ਦੇ ਵੋਟਰ ਸੂਚੀ ’ਚੋਂ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕੀਤੇ ਜਾਣ, 2023 ਦੇ ਕਾਨੂੰਨ ਵਿਚ ਸੋਧ ਕੀਤੀ ਜਾਵੇ ਅਤੇ ਚੋਣ ਪੈਨਲ ਵਿਚ ਪ੍ਰਧਾਨ ਮੰਤਰੀ ਦੁਆਰਾ ਨਾਮਜ਼ਦ ਕੈਬਨਿਟ ਮੰਤਰੀ ਦੀ ਜਗ੍ਹਾ ’ਤੇ ਭਾਰਤ ਦੇ ਚੀਫ ਜਸਟਿਸ ਨੂੰ ਸ਼ਾਮਿਲ ਕੀਤਾ ਜਾਵੇ। ਗਿਆਨੇਸ਼ ਕੁਮਾਰ ਨੇ ਆਪਣੀ ਸੰਵਿਧਾਨਿਕ ਸੌਂਹ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਮੇਂ ਚਰਨਜੀਤ ਸਿੰਘ ਦੌਲਤਪੁਰ, ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਸੁਰਿੰਦਰ ਸਿੰਘ ਬੈਂਸ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ, ਨਿਰਮਲ ਸਿੰਘ ਔਜਲਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਕੁਲਦੀਪ ਸਿੰਘ ਦੌੜਕਾ ਜਮਹੂਰੀ ਕਿਸਾਨ ਸਭਾ, ਸੁਖਵਿੰਦਰ ਸਿੰਘ ਜਿਲਾ ਪ੍ਰਧਾਨ ਬੀ. ਕੇ. ਯੂ ਕਾਦੀਆਂ, ਜਰਨੈਲ ਸਿੰਘ ਰਾਣੇਵਾਲ ਜ਼ਿਲ੍ਹਾ ਸਕੱਤਰ (ਏ. ਆਈ. ਕੇ. ਐਸ.) ਆਦਿ ਹਾਜ਼ਰ ਸਨ।