ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ 26 ਨੂੰ ਸਜਾਈ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ
ਰਾਹੋਂ, 23 ਅਕਤੂਬਰ (ਉਂਕਾਰ ਸਿੰਘ ਰਾਠੋਰ)-ਮਹਾਨ ਧਾਰਮਿਕ ਗ੍ਰੰਥ ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮਾਂ ਸੰਬੰਧੀ ਰਾਹੋਂ ਸ਼ਹਿਰ ਵਿਚ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਮੁਹੱਲਾ ਆਰਨਹਾਲੀ ਵਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਰਾਹੋਂ, 23 ਅਕਤੂਬਰ (ਉਂਕਾਰ ਸਿੰਘ ਰਾਠੋਰ)-ਮਹਾਨ ਧਾਰਮਿਕ ਗ੍ਰੰਥ ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮਾਂ ਸੰਬੰਧੀ ਰਾਹੋਂ ਸ਼ਹਿਰ ਵਿਚ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਮੁਹੱਲਾ ਆਰਨਹਾਲੀ ਵਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਡੀ. ਪੀ. ਆਈ. ਦੇ ਰਾਸ਼ਟਰੀ ਪ੍ਰਧਾਨ ਰੋਹਨ ਚੱਢਾ ਤੇ ਕਮੇਟੀ ਮੈਂਬਰ ਸੰਜੀਵ ਘਈ ਨੇ ਦੱਸਿਆ ਕਿ 18 ਤੋਂ 25 ਅਕਤੂਬਰ ਤੱਕ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜਦਕਿ 26 ਅਕਤੂਬਰ ਨੂੰ ਰਾਹੋਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ। ਇਸ ਤੋਂ ਇਲਾਵਾ 27 ਅਕਤੂਬਰ ਨੂੰ ਮੁਹੱਲਾ ਆਰਨਹਾਲੀ ਵਿਖੇ ਰਾਮਾਇਣ ਪਾਠ ਦੇ ਭੋਗ ਪਾਏ ਜਾਣਗੇ ਤੇ ਸਮੂਹ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ।