ਨਸ਼ੇ ਪੰਜਾਬ ਦੀ ਨੌਜਵਾਨੀ ਨੂੰ ਖਾ ਰਹੇ ਹਨ ਘੁਣ ਵਾਂਗ-ਗਿ. ਬੀਸਲਾ
ਬੰਗਾ, 23 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਨੌਜਵਾਨਾਂ ਨੂੰ ਇਸ ਵਕਤ ਨਸ਼ੇ ਘੁਣ ਵਾਂਗ ਖਾ ਰਹੇ ਹਨ। ਇਹ ਪ੍ਰਗਟਾਵਾ ਇਸ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਜਥੇ.
ਬੰਗਾ, 23 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਨੌਜਵਾਨਾਂ ਨੂੰ ਇਸ ਵਕਤ ਨਸ਼ੇ ਘੁਣ ਵਾਂਗ ਖਾ ਰਹੇ ਹਨ। ਇਹ ਪ੍ਰਗਟਾਵਾ ਇਸ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਜਥੇ. ਰਣਜੀਤ ਸਿੰਘ ਖਾਲਸਾ ਬੀਸਲਾ ਨੇ ਕੀਤਾ। ਗਿ. ਬੀਸਲਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ’ਚੋਂ ਨਸ਼ੇ ਬੰਦ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਨੌਜਵਾਨ ਨਸ਼ੇ ਕਰਨ ਨਾਲ ਆਪਣੀ ਜਿੰਦਗੀ ਨੂੰ ਬਰਬਾਦ ਕਰ ਰਹੇ ਹਨ, ਜਿਸ ਕਰਕੇ ਉਨ੍ਹਾਂ ਦੇ ਮਾਪਿਆਂ ਨੂੰ ਸੰਤਾਪ ਝਲਣਾ ਪੈ ਰਿਹਾ ਹੈ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ, ਕੁਸ਼ਤੀਆਂ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਜੋ ਕੈਮੀਕਲ ਨਸ਼ੇ ਵਿਕ ਰਹੇ ਹਨ, ਉਹ ਨੌਜਵਾਨਾਂ ਦੀ ਜਿੰਦਗੀ ਨੂੰ ਬਹੁਤ ਜਲਦ ਮੌਤ ਦੇ ਮੂੰਹ ਵੱਲ ਧੱਕ ਦਿੰਦੇ ਹਨ। ਇਨ੍ਹਾਂ ਦੀ ਵਿਕਰੀ ਤੁਰੰਤ ਬੰਦ ਹੋਣੀ ਚਾਹੀਦੀ ਹੈ। ਇਸ ਮੌਕੇ ਜਥੇ. ਗਿ. ਰਣਜੀਤ ਸਿੰਘ ਨਾਲ ਗਿ. ਬਲਕਾਰ ਸਿੰਘ ਮੱਲ੍ਹਾ ਸੋਢੀਆਂ, ਬਾਬਾ ਸੋਹਣ ਸਿੰਘ ਬੀਸਲਾ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅਗਰ ਨੌਜਵਾਨਾਂ ਨੇ ਤੰਦਰੁਸਤ ਜਿੰਦਗੀ ਜਿਊਣੀ ਹੈ ਤਾਂ ਚੰਗੀ ਖੁਰਾਕ ਖਾ ਕੇ ਖੇਡਾਂ ਵਿਚ ਭਾਗ ਲੈਣ ਲਈ ਚੰਗੇ ਸੋਹਣੇ ਸਰੀਰ ਕਮਾਉਣੇ ਚਾਹੀਦੇ ਹਨ।