ਬਲਾਚੌਰ ਵਿਖੇ ਵੋਟਰ ਸੂਚੀਆਂ ਸੰਬੰਧੀ ਵਿਸ਼ੇਸ਼ ਕੈਂਪ ਕੱਲ੍ਹ-ਬੀ. ਐੱਲ. ਓ. ਗੁਰਮੀਤ ਸਿੰਘ
ਬਲਾਚੌਰ, 23 ਅਕਤੂਬਰ (ਨਰੇਸ਼ ਧੌਲ)-ਚੋਣ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਲਾਚੌਰ ਦੇ ਸਰਕਾਰੀ ਗਰਲਜ਼ ਸਕੂਲ ਵਿਖੇ ਸਥਿਤ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਬੂਥ ਲੈਵਲ ਅਫ਼ਸਰ (ਬੀ.
ਬਲਾਚੌਰ, 23 ਅਕਤੂਬਰ (ਨਰੇਸ਼ ਧੌਲ)-ਚੋਣ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਲਾਚੌਰ ਦੇ ਸਰਕਾਰੀ ਗਰਲਜ਼ ਸਕੂਲ ਵਿਖੇ ਸਥਿਤ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਬੂਥ ਲੈਵਲ ਅਫ਼ਸਰ (ਬੀ. ਐੱਲ. ਓ.) ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾਵੇਗਾ। ਇਸ ਦੌਰਾਨ ਨਗਰ ਨਿਵਾਸੀ ਆਪਣਾ ਨਾਂਅ ਵੋਟਰ ਸੂਚੀ ਵਿਚ ਚੈੱਕ ਕਰ ਸਕਣਗੇ। ਇਸ ਤੋਂ ਇਲਾਵਾ ਜਿਹੜੇ ਨੌਜਵਾਨਾਂ ਨੇ ਆਪਣੀ ਨਵੀਂ ਵੋਟ ਬਣਵਾਉਣੀ ਹੈ ਜਾਂ ਕਿਸੇ ਵੋਟਰ ਨੇ ਆਪਣੇ ਨਾਂਅ , ਪਤੇ ਜਾਂ ਹੋਰ ਵੇਰਵਿਆਂ ਵਿਚ ਸੋਧ ਕਰਵਾਉਣੀ ਹੈ, ਉਹ ਸੰੰਬੰਧਿਤ ਬੂਥ ’ਤੇ ਪਹੁੰਚ ਕੇ ਬੀ. ਐੱਲ. ਓ. ਦੀ ਸਹਾਇਤਾ ਨਾਲ ਲੋੜੀਂਦੀ ਕਾਰਵਾਈ ਕਰਵਾ ਸਕਦੇ ਹਨ। ਬੀ. ਐੱਲ. ਓ. ਗੁਰਮੀਤ ਸਿੰਘ ਨੇ ਸਮੂਹ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਆਪਣੀ ਵੋਟ ਸੰਬੰਧੀ ਜਾਣਕਾਰੀ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਨਾਂਅ ਦਰਜ ਹੋਣਾ ਬਹੁਤ ਜ਼ਰੂਰੀ ਹੈ।