24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਗਰਮੀਆਂ ਤੇਜ਼

ਔੜ, 24 ਅਕਤੂਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬੰਗਾ ਦੇ ਇੰਚਾਰਜ ਡਾ.

Ad Position 21
No active advertisement
ਅਜੀਤ ਡੈਸਕ 25-10-2026
ਔੜ, 24 ਅਕਤੂਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬੰਗਾ ਦੇ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੇ ਔੜ-ਗੜੁੱਪੜ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵਿਚ ਹੁਣ ਤੋਂ ਹੀ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨਾ ਤੇ ਵਰਕਰਾਂ ਨੂੰ ਇਕਜੁੱਟ ਕਰਕੇ ਚੋਣ ਮੈਦਾਨ ਲਈ ਤਿਆਰ ਕਰਨਾ ਅਹਿਮ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀ ਤਿਆਰੀ ਸਿਰਫ਼ ਚੋਣਾਂ ਦੇ ਨੇੜੇ ਆਉਣ ’ਤੇ ਹੀ ਨਹੀਂ, ਸਗੋਂ ਲਗਾਤਾਰ ਲੋਕਾਂ ਵਿਚ ਵਿਚਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਰਾਹੀਂ ਕੀਤੀ ਜਾਂਦੀ ਹੈ। ਵਰਕਰਾਂ ਨੂੰ ਆਪਣੇ-ਆਪਣੇ ਪਿੰਡਾਂ ਅਤੇ ਇਲਾਕਿਆਂ ਵਿਚ ਲੋਕਾਂ ਨਾਲ ਸੰਪਰਕ ਕਾਇਮ ਰੱਖਦਿਆਂ ਉਨ੍ਹਾਂ ਦੇ ਮਸਲਿਆਂ ਨੂੰ ਸੁਣਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਪਸੀ ਤਾਲਮੇਲ, ਅਨੁਸ਼ਾਸਨ ਤੇ ਇਕਜੁੱਟਤਾ ਨਾਲ ਕੰਮ ਕਰਨਾ ਸਮੇਂ ਦੀ ਲੋੜ ਹੈ। ਡਾ. ਬਿੱਟੂ ਨੇ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ। ਇਸ ਮੌਕੇ ਗੁਰਵਿੰਦਰ ਸਿੰਘ ਛੋਕਰ ਸਰਕਲ ਪ੍ਰਧਾਨ ਔੜ, ਸਤਨਾਮ ਸਿੰਘ ਰਾਵਲ, ਪਰਮਜੀਤ ਸਿੰਘ, ਸੰਤੋਖ ਸਿੰਘ ਪੁਰੇਵਾਲ, ਨਵਤੇਜ ਸਿੰਘ ਪੰਚ, ਗੁਰਵਿੰਦਰ ਸਿੰਘ ਹਾਕੀ ਕੋਚ, ਜਸਪਾਲ ਸਿੰਘ, ਸਰਬਜੀਤ ਸਿੰਘ, ਜਸਵੰਤ ਕੁਮਾਰ ਸੋਨੂੰ ਐਲ . ਆਈ. ਸੀ., ਬੱਬੀ, ਨੀਲਾ ਹਲਵਾਈ, ਜੀਤਾ, ਭੁਪਿੰਦਰ ਸਿੰਘ ਰਾਜਾ ਔੜ, ਪੰਚ ਵਿਜੇ ਕੁਮਾਰ, ਰਵੀ ਕੁਮਾਰ, ਪ੍ਰਿੰਸੀਪਲ ਨਛੱਤਰ ਸਿੰਘ ਸੁੰਮਨ, ਸੁਰਜੀਤ ਸਿੰਘ ਬਾਨਾ, ਪਰਮਜੀਤ ਸਿੰਘ ਤੇ ਜੋਗਾ ਸਿੰਘ ਦੋਵੇਂ ਪੰਚ, ਅਮਰੀਕ ਸਿੰਘ ਗੜ੍ਹੀ, ਭੁਪਿੰਦਰ ਸਿੰਘ ਗਿੱਲ, ਸੁਰਿੰਦਰ ਸਿੰਘ ਸ਼ਿੰਦਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹਾਲਾ ਰਾਣੂੰਆਂ ਵਿਖੇ ਪਹਿਲਾ ਵਾਲੀਵਾਲ ਟੂਰਨਾਮੈਂਟ ਅੱਜ ਅਗਲੀ ਖ਼ਬਰ 9 ਵਾਂ ਛਿੰਝ ਮੇਲਾ ਅੱਜ
Ad Position 24