ਅਮਰਦੀਪ ਕਾਲਜ ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲਿਆਂ ’ਚ ਮਾਰੀ ਬਾਜ਼ੀ
ਮੁਕੰਦਪੁਰ, 24 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਬਹੁ-ਗਿਣਤੀ ਵਿਚ ਭਾਗ ਲਿਆ ਅਤੇ ਆਪਣੇ ਗਿਆਨ ਤੇ ਬੌਧਿਕ ਯੋਗਤਾ ਦਾ ਪ੍ਰਦਰਸ਼ਨ ਕੀਤਾ।
ਮੁਕੰਦਪੁਰ, 24 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਬਹੁ-ਗਿਣਤੀ ਵਿਚ ਭਾਗ ਲਿਆ ਅਤੇ ਆਪਣੇ ਗਿਆਨ ਤੇ ਬੌਧਿਕ ਯੋਗਤਾ ਦਾ ਪ੍ਰਦਰਸ਼ਨ ਕੀਤਾ। ਜਿਸ ਵਿਚ ਅਮਰਦੀਪ ਕਾਲਜ ਮੁਕੰਦਪੁਰ ਦੀਆਂ ਬੀ. ਏ. ਸਮੈਸਟਰ ਪੰਜਵਾਂ ਦੀਆਂ ਦੋ ਵਿਦਿਆਰਥਣਾਂ ਕ੍ਰਮਵਾਰ ਅਵਨੀਤ ਮਹਿਮੀ ਨੇ ਪਹਿਲਾ ਤੇ ਬਲਜੀਤ ਵਿਰਦੀ ਨੇ ਤੀਜਾ ਸਥਾਨ ਹਾਸਿਲ ਕਰਕੇ ਸਰਟੀਫ਼ਿਕੇਟ ਤੇ ਇਨਾਮ ਰਾਸ਼ੀ ਪ੍ਰਾਪਤ ਕੀਤੀ। ਅਵਨੀਤ ਮਹਿਮੀ ਤੇ ਬਲਜੀਤ ਵਿਰਦੀ ਦੀ ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਜਗਵਿੰਦਰ ਸਿੰਘ ਤੇ ਡਾ. ਮਨਦੀਪ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਗਤੀਵਿਧੀਆ ਇੰਚਾਰਜ ਡਾ. ਨਿਰਦੋਸ਼ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਫਲਤਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।