25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਧੂਰੀ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ-ਰੌੜੀ

ਬਲਾਚੌਰ, 24 ਅਕਤੂਬਰ (ਨਰੇਸ਼ ਧੌਲ)-ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧੂਰੀ ਵਿਖੇ 3 ਨਵੰਬਰ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਲਈ ਪੰਜਾਬ ਵਾਸੀਆਂ ਵਿਚ ਪੂਰਾ ਉਤਸਾਹ ਪਾਇਆ ਜਾ ਰਿਹਾ ਹੈ। ਉਸ ਦਿਨ ਸਮੁੱਚੇ ਵਰਕਰ ਭਾਰੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਨੂੰ ਵਰਕਰਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰ ਦੇਣਗੇ।

Ad Position 21
No active advertisement
ਅਜੀਤ ਡੈਸਕ 25-10-2026
ਬਲਾਚੌਰ, 24 ਅਕਤੂਬਰ (ਨਰੇਸ਼ ਧੌਲ)-ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧੂਰੀ ਵਿਖੇ 3 ਨਵੰਬਰ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਲਈ ਪੰਜਾਬ ਵਾਸੀਆਂ ਵਿਚ ਪੂਰਾ ਉਤਸਾਹ ਪਾਇਆ ਜਾ ਰਿਹਾ ਹੈ। ਉਸ ਦਿਨ ਸਮੁੱਚੇ ਵਰਕਰ ਭਾਰੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਨੂੰ ਵਰਕਰਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰ ਦੇਣਗੇ। ਇਹ ਪ੍ਰਗਟਾਵਾ ਸੀਟੂ ਦੇ ਸੂਬਾਈ ਜਨਰਲ ਸਕੱਤਰ ਮਹਾਂ ਸਿੰਘ ਰੋੜੀ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੀਤੀਆਂ ਮੀਟਿੰਗਾਂ ਤੇ ਕਨਵੈਂਸ਼ਨਾਂ ਉਪਰੰਤ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਸੀਟੂ ਦੇ ਸਾਰੇ ਆਗੂ ਪੰਜਾਬ ਭਰ ਵਿਚ ਉਲੀਕੇ ਪ੍ਰੋਗਰਾਮ ਮੁਤਾਬਿਕ ਪੂਰੀ ਸਰਗਰਮੀ ਨਾਲ ਵਰਕਰਾਂ ਦੀਆਂ ਮੰਗਾਂ ਬਾਰੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਅਤੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ਾਂ ਨੂੰ ਜਬਰ ਜੁਲਮ ਕਰਕੇ ਦਵਾਉਣ ਲਈ ਕੀਤੀਆਂ ਕਾਰਵਾਈਆਂ ਬਾਰੇ ਜਾਣੂ ਕਰਵਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਇੰਡ ਕਲੈਰਿਟੀ ਸੈਂਟਰ ਬੰਗਾ ਨੇ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਅਮਰਦੀਪ ਕਾਲਜ ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲਿਆਂ ’ਚ ਮਾਰੀ ਬਾਜ਼ੀ
Ad Position 24