ਪੰਜਾਬ ਪੁਲਿਸ ਦੇ ਸ਼ਹੀਦਾਂ ਦੀ ਯਾਦ ’ਚ ਪੁਲਿਸ ਵਿਭਾਗ ਨੇ ਮੈਰਾਥਨ ਕਰਵਾਈ
ਨਵਾਂਸ਼ਹਿਰ, 24 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਪੁਲਿਸ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪੁਲਿਸ ਵਿਭਾਗ ਤੇ ਸਾਂਝ ਕੇਂਦਰ ਦੇ ਮੁਲਾਜ਼ਮਾਂ ਵਲੋਂ ਇਕ ਮੈਰਾਥਨ ਕਰਵਾਈ ਗਈ। ਇਹ ਮੈਰਾਥਨ ਬਾਰਾਂਦਰੀ ਪਾਰਕ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਆਈ.
ਬ
ਬਾਬਾ ਗੁਰਦਿੱਤਾ ਜੀ ਦੇ ਜਨਮ ਦਿਹਾੜੇ ਸੰਬੰਧੀ ਸਜਾਏ ਨਗਰ ਕੀਰਤਨ ਲਈ ਪਿੰਡ ਚਾਂਦਪੁਰ ਰੁੜਕੀ ਦੇ ਨੌਜਵਾਨਾਂ ਵਲੋਂ ਲਗਾਏ ਠੰਢੇ ਦੇ ਲੰਗਰ ਦਾ ਦ੍ਰਿਸ਼। ਤਸਵੀਰ : ਨਵਾਂਗਰਾਈਂ
25-10-2026
ਨਵਾਂਸ਼ਹਿਰ, 24 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਪੁਲਿਸ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪੁਲਿਸ ਵਿਭਾਗ ਤੇ ਸਾਂਝ ਕੇਂਦਰ ਦੇ ਮੁਲਾਜ਼ਮਾਂ ਵਲੋਂ ਇਕ ਮੈਰਾਥਨ ਕਰਵਾਈ ਗਈ। ਇਹ ਮੈਰਾਥਨ ਬਾਰਾਂਦਰੀ ਪਾਰਕ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਆਈ. ਟੀ. ਆਈ., ਨਵਾਂਸ਼ਹਿਰ ਵਿਖੇ ਸਮਾਪਤ ਹੋਈ। ਇਸ ਮੌਕੇ ਡੀ. ਐੱਸ. ਪੀ. ਨਵਾਂਸ਼ਹਿਰ ਪੰਕਜ ਸ਼ਰਮਾ, ਐੱਸ. ਐੱਚ. ਓ. ਨਵਾਂਸ਼ਹਿਰ ਇੰਸਪੈਕਟਰ ਅਵਤਾਰ ਸਿੰਘ, ਐੱਸ. ਐੱਚ. ਓ. ਸਦਰ ਨਵਾਂਸ਼ਹਿਰ ਸਬ-ਇੰਸਪੈਕਟਰ ਵਰਿੰਦਰ ਕੁਮਾਰ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ, ਐੱਸ. ਬੀ. ਐੱਸ. ਨਗਰ ਸਬ-ਇੰਸਪੈਕਟਰ ਕ੍ਰਿਸ਼ਨ ਸਿੰਘ, ਇੰਚਾਰਜ ਸਬ-ਡਵੀਜ਼ਨ ਸਾਂਝ ਕੇਂਦਰ ਨਵਾਂਸ਼ਹਿਰ ਏ. ਐੱਸ. ਆਈ. ਗੁਰਦੀਪ ਸਿੰਘ, ਇੰਚਾਰਜ ਸਬ-ਡਵੀਜ਼ਨ ਸਾਂਝ ਕੇਂਦਰ ਬੰਗਾ ਏ. ਐੱਸ. ਆਈ. ਰਮੇਸ਼ ਕੁਮਾਰ ਅਤੇ ਇੰਚਾਰਜ ਸਬ-ਡਵੀਜ਼ਨ ਸਾਂਝ ਕੇਂਦਰ ਬਲਾਚੌਰ ਏ. ਐੱਸ. ਆਈ. ਅਸ਼ਵਨੀ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੈਰਾਥਨ ਵਿਚ ਜ਼ਿਲ੍ਹਾ ਸਾਂਝ ਕੇਂਦਰ, ਵੱਖ-ਵੱਖ ਸਬ-ਡਵੀਜ਼ਨ ਸਾਂਝ ਕੇਂਦਰਾਂ ਤੇ ਪੁਲਿਸ ਥਾਣਿਆਂ ਦੇ ਮੁਲਾਜ਼ਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਪੰਜਾਬ ਪੁਲਿਸ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਅਤੇ ਪੁਲਿਸ ਮੁਲਾਜ਼ਮਾਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਏਕਤਾ ਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਉਨ੍ਹਾਂ ਵਲੋਂ ਦਿੱਤੀਆਂ ਸੇਵਾਵਾਂ ਤੇ ਬਲੀਦਾਨ ਨੂੰ ਸਲਾਮ ਕੀਤਾ। ਇਸ ਮੈਰਾਥਨ ਰਾਹੀਂ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਸਰੀਰਕ ਤੰਦਰੁਸਤੀ ਬਣਾਈ ਰੱਖਣ ਤੇ ਪੁਲਿਸ ਵਿਭਾਗ ਵਿਚ ਟੀਮ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।