ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਬਣਨ ’ਤੇ ਗੁਰਵੀਰ ਸਿੰਘ ਬਰਾੜ ਦਾ ਵਿਸ਼ੇਸ਼ ਤੌਰ ’ਤੇ ਸਨਮਾਨ
ਪੱਲੀ ਝਿੱਕੀ, 24 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ: ਗੁਰਵੀਰ ਸਿੰਘ ਬਰਾੜ ਸਿੱਖ ਵਿਦਵਾਨ ਜੋ ਇਸ ਵਕਤ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਵਜੋਂ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੇ ਹਨ ਤੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ਨਾਲ, ਸੁਸਾਇਟੀ ਵਿੱਦਿਆ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਤੇ ਉਸਾਰੂ ਭੂਮਿਕਾ ਨਿਭਾਉਣ ਹਿੱਤ ਮੀਲ ਪੱਥਰ ਸਾਬਤ ਹੋਵੇਗੀ। ਇਹ ਵਿਚਾਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਨੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਵਿਸ਼ੇਸ਼ ਤੌਰ ’ਤੇ ਪੁੱਜੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਸ: ਗੁਰਵੀਰ ਸਿੰਘ ਬਰਾੜ ਦੇ ਰੱਖੇ ਸਨਮਾਨ ਸਮਾਗਮ ਵਿਚ ਕਹੇ।
ਗ
ਗੁ: ਸ਼ਹੀਦ ਬਾਬਾ ਬੇਅੰਤ ਸਿੰਘ ਦੇ ਅਸਥਾਨ ਵਿਖੇ ਸ: ਗੁਰਵੀਰ ਸਿੰਘ ਦੇ ਪ੍ਰਧਾਨ ਚੁਣੇ ਜਾਣ ’ਤੇ ਸਨਮਾਨ ਕਰਦੇ ਹੋਏ ਜਥੇਦਾਰ ਸਵਰਨਜੀਤ ਸਿੰਘ ਨਾਲ ਸਿੰਘ ਸਾਹਿਬਾਨ। ਤਸਵੀਰ : ਕੁਲਦੀਪ ਸਿੰਘ ਪਾਬਲਾ
25-10-2026
ਪੱਲੀ ਝਿੱਕੀ, 24 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ: ਗੁਰਵੀਰ ਸਿੰਘ ਬਰਾੜ ਸਿੱਖ ਵਿਦਵਾਨ ਜੋ ਇਸ ਵਕਤ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਵਜੋਂ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੇ ਹਨ ਤੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ਨਾਲ, ਸੁਸਾਇਟੀ ਵਿੱਦਿਆ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਤੇ ਉਸਾਰੂ ਭੂਮਿਕਾ ਨਿਭਾਉਣ ਹਿੱਤ ਮੀਲ ਪੱਥਰ ਸਾਬਤ ਹੋਵੇਗੀ। ਇਹ ਵਿਚਾਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਨੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਵਿਸ਼ੇਸ਼ ਤੌਰ ’ਤੇ ਪੁੱਜੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਸ: ਗੁਰਵੀਰ ਸਿੰਘ ਬਰਾੜ ਦੇ ਰੱਖੇ ਸਨਮਾਨ ਸਮਾਗਮ ਵਿਚ ਕਹੇ। ਉਨ੍ਹਾਂ ਅੱਗੇ ਕਿਹਾ ਕਿ ਸ. ਗੁਰਵੀਰ ਸਿੰਘ ਬਰਾੜ ਸਵ. ਸਰਦਾਰ ਗੁਰਦੇਵ ਸਿੰਘ ਬਰਾੜ (ਆਈ. ਏ. ਐੱਸ.) ਦੇ ਫਰਜ਼ੰਦ ਹਨ। ਸ. ਗੁਰਵੀਰ ਸਿੰਘ ਬਰਾੜ ਸਿੱਖਿਆ ਤੇ ਸਿੱਖ ਸਿਧਾਂਤਾਂ ਦੀ ਗਹਿਰੀ ਸੂਝ ਰੱਖਦੇ ਹਨ। ਗੌਰਵਮਈ ਸਿੱਖਿਆ ਸੰਸਥਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੀ ਵਿਰਾਸਤ ਨੂੰ ਅੱਗੇ ਤੋਰਦਿਆਂ ਨਵੀਆਂ ਪ੍ਰਾਪਤੀਆਂ ਦੇ ਅਧਿਆਏ ਦੀ ਇਹ ਆਰੰਭਤਾ ਹੈ। ਇਕ ਸਿੱਖਿਆ-ਸਮਰਪਿਤ ਆਗੂ ਵਜੋਂ ਸ: ਗੁਰਵੀਰ ਸਿੰਘ ਬਰਾੜ ਤੋਂ ਵਿੱਦਿਅਕ ਸੰਸਥਾਵਾਂ ਦੀ ਮਜ਼ਬੂਤੀ, ਨਵੀਆਂ ਨੀਤੀਆਂ ਤੇ ਸਿੱਖਿਅਕ ਨੌਜਵਾਨ ਪੀੜ੍ਹੀ ਦੇ ਉੱਜਵਲ ਭਵਿੱਖ ਲਈ ਨਵੀਆਂ ਪਹਿਲਕਦਮੀਆਂ ਦੀ ਆਸ ਹੀ ਨਹੀਂ ਯਕੀਨ ਵੀ ਹੈ। ਇਸ ਦੂਰਅੰਦੇਸ਼ ਪ੍ਰਧਾਨ ਦੀ ਅਗਵਾਈ ਹੇਠ ਸਾਡੀਆਂ ਵਿੱਦਿਅਕ ਸੰਸਥਾਵਾਂ ਨਵੀਆਂ ਬੁਲੰਦੀਆਂ ਛੂੰਹਣਗੀਆਂ ਤੇ ਸਿੱਖਿਆ ਦੇ ਖੇਤਰ ਵਿਚ ਅੱਜ ਤੋਂ ਵੀ ਉੱਚਾ ਮਾਣਮੱਤਾ ਸਥਾਨ ਪਾਉਣਗੀਆ। ਜਥੇਦਾਰ ਸਵਰਨਜੀਤ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਵਲੋਂ ਸਿੱਖਿਆ, ਰੁਜ਼ਗਾਰ ਯੋਗਤਾ, ਸਮਾਨਤਾ ਤੇ ਭਾਈਚਾਰਕ ਸਸ਼ਕਤੀਕਰਨ ਲਈ ਬਹੁਤ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਹ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਭਾਰਤ ਲਈ ਕਾਰਜਕਾਰੀ ਨਿਰਦੇਸ਼ਕ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਪਤਨੀ ਸ੍ਰੀਮਤੀ ਗਗਨਦੀਪ ਕੌਰ ਪ੍ਰਸਿੱਧ ਫੋਟੋਗ੍ਰਾਫਰ ਤੇ ਲੇਖਕ ਹਨ, ਜਿਨ੍ਹਾਂ ਨੂੰ ਸਿੱਖ ਇਤਿਹਾਸ ਤੇ ਵਿਰਾਸਤ ਦੇ ਦਸਤਾਵੇਜ਼ੀਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੀਆਂ ਪ੍ਰਕਾਸ਼ਿਤ ਕਿਤਾਬਾਂ ਵਿੱਚ ‘ ਦਿ ਵੈਲੀਐਂਟ ਵਨਜ਼, 2011 ਸ਼ਾਮਲ ਹੈ, ਜੋ ਨਿਹੰਗ ਸਿੰਘਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸਿੱਖ ਇਤਿਹਾਸ ਦੀ ਪੜਚੋਲ ਕਰਦੀ ਹੈ। ਇਸ ਤੋਂ ਇਲਾਵਾ ਸ੍ਰੀ ਸਾਹਿਬ ਜੀ ਸਹਾਇ, 2024 ਇੱਕ ਮਹੱਤਵਪੂਰਨ ਰਚਨਾ ਹੈ, ਜਿਸ ਵਿਚ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਨਿਸ਼ਾਨੀਆਂ ਤੇ ਧਰੋਹਰਾਂ ਦਾ ਦਸਤਾਵੇਜ਼ੀਕਰਨ ਕੀਤਾ ਗਿਆ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ: ਗੁਰਵੀਰ ਸਿੰਘ ਬਰਾੜ ਨੇ ਕਿਹਾ ਕਿ ਜੋ ਵੀ ਸੁਸਾਇਟੀ ਵਲੋਂ ਮੈਨੂੰ ਸੇਵਾ ਦਿੱਤੀ ਗਈ ਹੈ ਮੈਂ ਪੂਰੀ ਇਮਾਨਦਾਰੀ ਦੇ ਨਾਲ ਇਹ ਸੇਵਾ ਨਿਭਾਵਾਂਗਾ।