ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ਵੇਟ ਲਿਫਟਿੰਗ ਮੁਕਾਬਲਿਆਂ ’ਚ ਵੀ ਝੰਡੀ
ਮੁਕੰਦਪੁਰ, 24 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ‘ਖੇਡਾਂ ਵਤਨ ਪੰਜਾਬ ਦੀਆਂ 2026’ ਵੇਟ ਲਿਫਟਿੰਗ ਮੁਕਾਬਲੇ (14) ਵਿਚ ਝੰਡੀ ਰਹੀ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਸ.
ਮੁਕੰਦਪੁਰ, 24 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ‘ਖੇਡਾਂ ਵਤਨ ਪੰਜਾਬ ਦੀਆਂ 2026’ ਵੇਟ ਲਿਫਟਿੰਗ ਮੁਕਾਬਲੇ (14) ਵਿਚ ਝੰਡੀ ਰਹੀ। ਇਸ ਸੰਬੰਧੀ ਸਕੂਲ ਪ੍ਰਿੰਸੀਪਲ ਸ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਕਾਬਲੇ ਸੰਗਰੂਰ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਇਆ ਗਏ । ਇਨ੍ਹਾਂ ਮੁਕਾਬਲਿਆ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਸੀ। ਜਿਸ ਦਰਮਿਆਨ ਸੱਤਵੀਂ ਜਮਾਤ ਦੇ ਵਿਦਿਆਰਥੀ ਜੁਝਾਰ ਸਿੰਘ ਚੌਹਾਨ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਗੁਣਾਚੌਰ ਨੇ (14) 74 ਕਿੱਲੋਗ੍ਰਾਮ ਵੇਟ ਲਿਫਟਿੰਗ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਉਨ੍ਹਾਂ ਜੇਤੂ ਵਿਦਿਆਰਥੀ ਤੇ ਉਸ ਦੇ ਦੇ ਮਾਪੇ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ। ਇਸ ਸਮੇਂ ਵਿਦਿਆਰਥੀ ਤੇ ਸਮੂਹ ਸਟਾਫ ਹਾਜ਼ਰ ਸਨ।