24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਜੂਨੀਅਰ ਖੇਡ ਮੇਲਾ ਕਰਵਾਇਆ

ਬੰਗਾ, 24 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਲੋਂ ਸਾਲਾਨਾ ਜੂਨੀਅਰ ਖੇਡ ਮੇਲੇ ਦਾ ਸ਼ਾਨਦਾਰ ਪ੍ਰਬੰਧ ਕੀਤਾ। ਇਸ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ 770 ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਅਨੁਸ਼ਾਸਨ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 25-10-2026
ਬੰਗਾ, 24 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਲੋਂ ਸਾਲਾਨਾ ਜੂਨੀਅਰ ਖੇਡ ਮੇਲੇ ਦਾ ਸ਼ਾਨਦਾਰ ਪ੍ਰਬੰਧ ਕੀਤਾ। ਇਸ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ 770 ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਅਨੁਸ਼ਾਸਨ ਨਾਲ ਭਾਗ ਲਿਆ। ਖੇਡ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ਼ਿਰਕਤ ਕੀਤੀ ਅਤੇ ਰੀਬਨ ਕੱਟ ਕੇ ਖੇਡ ਮੇਲੇ ਦਾ ਰਸਮੀ ਉਦਘਾਟਨ ਕੀਤਾ। ਆਪਣੇ ਭਾਸ਼ਨ ਵਿਚ ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰ ਨੂੰ ਤੰਦਰੁਸਤ ਹੀ ਨਹੀਂ ਰੱਖਦੀਆਂ, ਸਗੋਂ ਬੱਚਿਆਂ ਦੇ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸ਼ਨ ਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਜੇਤੂ ਖਿਡਾਰੀਆਂ ਨੂੰ ਆਪਣੇ ਕਰ-ਕਮਲਾਂ ਨਾਲ ਤਗਮੇ ਅਤੇ ਇਨਾਮ ਵੰਡ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਵਨੀਤਾ ਚੋਟ ਨੇ ਮੁੱਖ ਮਹਿਮਾਨ, ਟਰੱਸਟ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਹਿੰਦੇ ਹੋਏ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਜੂਨੀਅਰ ਖੇਡ ਮੇਲੇ ਦਾ ਉਹ ਦ੍ਰਿਸ਼ ਵੇਖਣਯੋਗ ਸੀ ਜਦੋਂ ਨੰਨ੍ਹੇ-ਮੁੰਨੇ ਖਿਡਾਰੀ ਟਰੈਕ ਸੂਟ ਪਾ ਕੇ ਮੈਦਾਨ ਵਿਚ ਉਤਰੇ ਤਾਂ ਪੂਰਾ ਪੰਡਾਲ ਤਾੜੀਆਂ ਨਾਲ ਗੂੰਜ ਉੱਠਿਆ। ਖਿਡਾਰੀਆਂ ਨੇ 50 ਮੀਟਰ ਦੌੜ, 100 ਮੀਟਰ ਦੌੜ, ਰੀਲੇਅ ਦੌੜ, ਗਲਾਸ ਵਿੱਚ ਪਾਣੀ ਭਰਨਾ, ਰੱਸਾਕਸ਼ੀ ਤੇ ਹੋਰ ਵੱਖ-ਵੱਖ ਦਿਲਚਸਪ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਹੋਏ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀ ਨੇ ਸਾਰੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਪਿਊਸ਼ੀ ਯਾਦਵ ਸਹਾਇਕ ਪ੍ਰੋਫੈਸਰ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ, ਕਮਲਜੀਤ ਸਿੰਘ ਅਕਾਊਂਟੈਂਟ ਟਰੱਸਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ (ਸਕੂਲ), ਜਸਵੀਰ ਕੌਰ ਡੀ. ਪੀ. ਈ., ਕੋਮਲ ਡੀ. ਪੀ. ਈ., ਕੁਲਜੀਤ ਸਿੰਘ ਡੀ. ਪੀ. ਈ. ਸਮੇਤ ਸਮੂਹ ਸਟਾਫ਼, ਸਕੂਲ ਸਟਾਫ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰੱਕ ’ਤੇ ਤਿਰਪਾਲ ਬੰਨ੍ਹਦੇ ਸਮੇਂ ਹੇਠਾਂ ਡਿਗਣ ਕਾਰਨ ਬਜ਼ੁਰਗ ਚਾਲਕ ਦੀ ਮੌਤ ਅਗਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ
Ad Position 24