26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਾਂਗਰਸ ਆਗੂ ਬਿਨਾਂ ਮਤਲਬ ਬਿਆਨਬਾਜ਼ੀ ਕਰਕੇ ਖਰਾਬ ਕਰ ਰਹੇ ਆਪਣੇ ਮੂੰਹ ਦਾ ਸੁਆਦ-ਐਡ. ਚੇਚੀ

ਕਾਠਗੜ੍ਹ, 25 ਅਕਤੂਬਰ (ਕਲੇਰ)-ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਾਂਗਰਸ ਦੇ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਦੇ ਆਗੂ ਬਿਨਾ ਮਤਲਬ ਬਿਆਨਬਾਜ਼ੀ ਕਰਕੇ ਆਪਣੇ ਮੂੰਹ ਦਾ ਸਵਾਦ ਖਰਾਬ ਕਰ ਰਹੇ ਹਨ, ਪਰ ਪੰਜਾਬ ਦੇ ਲੋਕ ਸਭ ਕੁਝ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਲੋਕ ਹਿੱਤ ਕੰਮਾਂ ਕਰਕੇ ਲੋਕ 2027 ਦੀ ਉਡੀਕ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 26-10-2026
ਕਾਠਗੜ੍ਹ, 25 ਅਕਤੂਬਰ (ਕਲੇਰ)-ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਾਂਗਰਸ ਦੇ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਦੇ ਆਗੂ ਬਿਨਾ ਮਤਲਬ ਬਿਆਨਬਾਜ਼ੀ ਕਰਕੇ ਆਪਣੇ ਮੂੰਹ ਦਾ ਸਵਾਦ ਖਰਾਬ ਕਰ ਰਹੇ ਹਨ, ਪਰ ਪੰਜਾਬ ਦੇ ਲੋਕ ਸਭ ਕੁਝ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਲੋਕ ਹਿੱਤ ਕੰਮਾਂ ਕਰਕੇ ਲੋਕ 2027 ਦੀ ਉਡੀਕ ਕਰ ਰਹੇ ਹਨ। ਲੋਕਾਂ ਨੂੰ ਪਤਾ ਹੈ ਕਿ ਕਿਹੜੀ ਸਰਕਾਰ ਉਨ੍ਹਾਂ ਦੇ ਭਲੇ ਲਈ ਕੰਮ ਕਰ ਰਹੀ ਹੈ ਅਤੇ ਕਿਹੜੀ ਸਿਰਫ਼ ਬਿਆਨਬਾਜ਼ੀ ਕਰ ਰਹੀ ਹੈ। ਐਡਵੋਕੇਟ ਚੇਚੀ ਨੇ ਕਿਹਾ ਕਿ ਵਿਰੋਧੀ ਧਿਰ ਬੁਖਲਾਹਟ ਵਿਚ ਹਰ ਰੋਜ਼ ਨਸ਼ਿਆਂ ਦੇ ਮੁੱਦੇ ਨੂੰ ਬਿਨਾਂ ਮਤਲਬ ਚੁੱਕ ਕੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਨਵੇਂ-ਨਵੇਂ ਬਹਾਨੇ ਲੱਭ ਰਹੀ ਹੈ ਪਰ ਪੰਜਾਬ ਦੇ ਲੋਕ ਕਦੇ ਵੀ ਪੰਜਾਬ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਭੁੱਲ ਨਹੀਂ ਸਕਦੇ।
Ad Position 22
No active advertisement
ਪਿਛਲੀ ਖ਼ਬਰ ਗੁਰਬਖਸ਼ ਸਿੰਘ ਬੈਂਸ ਪਠਲਾਵਾ ਦਾ ਸਸਕਾਰ ਅਗਲੀ ਖ਼ਬਰ ਮੁੱਖ ਮੰਤਰੀ ਤੇ ਡੀ.ਜੀ.ਪੀ. ਦੇ ਅਸਤੀਫ਼ੇ ਤੱਕ ਸੰਘਰਸ਼ ਜਾਰੀ ਰਹੇਗਾ - ਦਲਜੀਤ ਸਿੰਘ ਜਵੰਦਾ
Ad Position 24