ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਨਵ-ਨਿਯੁਕਤ ਪ੍ਰਧਾਨ ਗੁਰਬੀਰ ਸਿੰਘ ਬਰਾੜ ਦਾ ਸਿੱਖ ਨੈਸ਼ਨਲ ਕਾਲਜ ਬੰਗਾ ਪਹੁੰਚਣ ’ਤੇ ਸਵਾਗਤ
ਬੰਗਾ, 25 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਨਵੇਂ ਚੁਣੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਤੇ ਸੰਯੁਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸਥਾਨਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.
ਸ
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸ. ਗੁਰਬੀਰ ਸਿੰਘ ਬਰਾੜ ਦਾ ਸਵਾਗਤ ਕਰਦੇ ਹੋਏ ਪ੍ਰਿੰਸੀਪਲ ਡਾ. ਇੰਦੂ ਰੱਤੀ, ਜਰਨੈਲ ਸਿੰਘ ਪੱਲੀ ਝਿੱਕੀ ਤੇ ਹੋਰ।
26-10-2026
ਬੰਗਾ, 25 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਨਵੇਂ ਚੁਣੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਤੇ ਸੰਯੁਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸਥਾਨਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਤੇ ਸਮੂਹ ਵਿਭਾਗ ਮੁਖੀਆਂ ਵਲੋਂ ਗੁਰਬੀਰ ਸਿੰਘ ਬਰਾੜ ਦਾ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਇਹ ਮੀਟਿੰਗ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਸਥਾਨਕ ਸਕੱਤਰ ਜਰਨੈਲ ਸਿੰਘ ਪੱਲੀ ਝਿੱਕੀ, ਤਰਲੋਚਨ ਸਿੰਘ ਵਾਰੀਆ, ਮਲਕੀਤ ਸਿੰਘ ਬਾਹੜੋਵਾਲ, ਕਰਮਜੀਤ ਸਿੰਘ ਕਰਨਾਣਾ, ਤੇਜਿੰਦਰ ਸਿੰਘ ਅਤੇ ਤੀਰਥ ਸਿੰਘ ਚਾਹਲ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਸੰਸਥਾ ਦੀ ਤਰੱਕੀ, ਅਕਾਦਮਿਕ ਉਨਤੀ ਅਤੇ ਇਸ ਦੇ ਮਾਣ-ਸਨਮਾਨ ਤੇ ਵੱਕਾਰ ਨੂੰ ਹੋਰ ਉੱਚਾ ਚੁੱਕਣ ਸੰਬੰਧੀ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਿੱਖਿਆ ਦੇ ਖੇਤਰ ਵਿਚ ਸੰਸਥਾ ਦੀ ਸ਼ਾਨਦਾਰ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਕਾਲਜ ਨੂੰ ਨਵੀਆਂ ਉਪਲਬਧੀਆਂ ਵੱਲ ਲਿਜਾਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਪ੍ਰਧਾਨ ਗੁਰਬੀਰ ਸਿੰਘ ਬਰਾੜ ਤੇ ਸੰਯੁਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ ਦੀ ਆਮਦ ਨੂੰ ਸੰਸਥਾ ਦੇ ਵਿਕਾਸ ਤੇ ਭਵਿੱਖੀ ਯੋਜਨਾਬੰਦੀ ਦੇ ਪੱਖ ਤੋਂ ਮਹੱਤਵਪੂਰਨ ਮੰਨਿਆ। ਮੀਟਿੰਗ ਵਿਚ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਗਈ ਕਿ ਪ੍ਰਬੰਧਕਾਂ, ਸਥਾਨਕ ਕਮੇਟੀ ਤੇ ਕਾਲਜ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਸੰਸਥਾ ਦੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਸੰਸਥਾ ਦੀ ਬਿਹਤਰੀ ਲਈ ਸਾਂਝੀ ਸੋਚ, ਸੁਚੱਜੀ ਯੋਜਨਾਬੰਦੀ ਤੇ ਸਮੂਹਿਕ ਯਤਨਾਂ ਦੀ ਮਹੱਤਤਾ ਨੂੰ ਉਭਾਰਦਿਆਂ ਆਸ ਪ੍ਰਗਟਾਈ ਕਿ ਨਵੀਂ ਅਗਵਾਈ ਹੇਠ ਸਿੱਖ ਐਜੂਕੇਸ਼ਨ ਸੁਸਾਇਟੀ ਅਤੇ ਇਸ ਅਧੀਨ ਚੱਲ ਰਹੀਆਂ ਸੰਸਥਾਵਾਂ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਸਰ ਕਰਨਗੀਆਂ।