ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਵਲੋਂ ਸੁਖਬੀਰ ਨਾਲ ਮੀਟਿੰਗ
ਨਵਾਂਸ਼ਹਿਰ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਾਲ ਮੀਟਿੰਗ ਕੀਤੀ ਅਤੇ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵੀ ਗੱਲਬਾਤ ਕੀਤੀ ਗਈ ਅਤੇ ਨਵੀਂ ਰਣਨੀਤੀ ਘੜਨ ਬਾਰੇ ਵਿਚਾਰ ਚਰਚਾ ਕੀਤੀ।
ਨਵਾਂਸ਼ਹਿਰ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਾਲ ਮੀਟਿੰਗ ਕੀਤੀ ਅਤੇ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵੀ ਗੱਲਬਾਤ ਕੀਤੀ ਗਈ ਅਤੇ ਨਵੀਂ ਰਣਨੀਤੀ ਘੜਨ ਬਾਰੇ ਵਿਚਾਰ ਚਰਚਾ ਕੀਤੀ। ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਆਖਿਆ ਕਿ ਉਨ੍ਹਾਂ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਸਰਗਰਮੀਆਂ ਤੇਜ਼ ਕਰਨ ਅਤੇ ਵੱਖ-ਵੱਖ ਆਗੂਆਂ ਨਾਲ ਮੀਟਿੰਗਾਂ ਕਰਨ ਸੰਬੰਧੀ ਵੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਆਖਿਆ ਕਿ ਪਾਰਟੀ ਵਲੋਂ ਹਰ ਪਿੰਡ ’ਚ ਬੂਥ ਪੱਧਰ ’ਤੇ ਕੰਮ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਉਣ ਲਈ ਪਾਰਟੀ ਪ੍ਰਧਾਨ ਨੇ ਹਦਾਇਤਾਂ ਕੀਤੀਆਂ ਗਈਆਂ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਇਸ ਸਮੇਂ ਪੰਜਾਬ ਦੀ ਸਰਕਾਰ ਹਰ ਫਰੰਟ ’ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਪੰਜਾਬ ਅੰਦਰ ਵਧ ਰਹੇ ਨਸ਼ੇ ਦੇ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਨਾਲ ਪੰਜਾਬ ਦਾ ਹਰ ਵਰਗ ਤੰਗ ਆ ਚੁੱਕਾ ਹੈ। ਉਨ੍ਹਾਂ ਆਖਿਆ ਕਿ ਇਸ ਸਰਕਾਰ ਨੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕਰ ਵਿਖਾਇਆ। ਇਸ ਮੌਕੇ ਪਰਮ ਸਿੰਘ ਖਾਲਸਾ ਕੌਂਸਲਰ ਨਵਾਂਸ਼ਹਿਰ ਵੀ ਹਾਜ਼ਰ ਸਨ।