ਚਾਹਲਾਂ ਜੱਟਾਂ ਦੇ ਸਾਬਕਾ ਸਰਪੰਚ ਚੌਧਰੀ ਵਿਦਿਆ ਸਾਗਰ ਨੂੰ ਸ਼ਰਧਾਂਜਲੀਆਂ ਭੇਟ
ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਚਾਹਲਾਂ ਜੱਟਾਂ ਦੇ ਸਾਬਕਾ ਸਰਪੰਚ ਚੌਧਰੀ ਵਿਦਿਆ ਸਾਗਰ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਪਾਠ ਦਾ ਭੋਗ ਪਾਇਆ। ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸ਼ਰਧਾਂਜਲੀ ਦਿੱਤੀ ਗਈ।
ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਚਾਹਲਾਂ ਜੱਟਾਂ ਦੇ ਸਾਬਕਾ ਸਰਪੰਚ ਚੌਧਰੀ ਵਿਦਿਆ ਸਾਗਰ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਪਾਠ ਦਾ ਭੋਗ ਪਾਇਆ। ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸ਼ਰਧਾਂਜਲੀ ਦਿੱਤੀ ਗਈ। ਚੌਧਰੀ ਵਿਦਿਆ ਸਾਗਰ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਕੁਝ ਦਿਨ ਪਹਿਲਾਂ ਸਵੇਰੇ ਤੜਕਸਾਰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਤੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੇ ਆਪਣੇ ਜੱਦੀ ਘਰ ਵਿਖੇ ਹੀ ਆਖਰੀ ਸਾਹ ਲਿਆ। ਭੋਗ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾਂ ਇੰਚਾਰਜ ਅਤੇ ਚੇਅਰਮੈਨ ਯੋਜਨਾ ਬੋਰਡ ਐਡਵੋਕੇਟ ਸੰਜੀਵ ਚੌਧਰੀ ਚੇਚੀ, ਸੀਨੀਅਰ ‘ਆਪ’ ਆਗੂ ਜਸਵੀਰ ਸਿੰਘ ਘੁੰਮਣ, ਸੀਨੀਅਰ ਕਾਂਗਰਸੀ ਆਗੂ ਦੇਸ ਰਾਜ ਹੱਕਲਾ, ਹਰਮੇਸ਼ ਸਰਪੰਚ ਉਧਨੋਵਾਲ, ਕਸ਼ਮੀਰੀ ਲਾਲ, ਹਰਮੇਸ਼ ਝਾਂਡੀਆਂ, ਸੁਖਦੇਵ ਜੋਗੇਵਾਲ, ਜਸਪਾਲ ਲਾਲ, ਕਾਬਲ ਸਿੰਘ ਚੇਚੀ, ਧਰਮਪਾਲ ਚੇਚੀ ਸਮੇਤ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।