ਹਲਕਾ ਬਲਾਚੌਰ ਤੋਂ ਚੌਧਰੀ ਦਵਿੰਦਰ ਪਾਲ ਚੇਚੀ ਥਾਨਵਾਲਾ ਬਣੇ ਸਨਾਤਨ ਸੇਵਾ ਸੰਮਤੀ ਦੇ ਹਲਕਾ ਕੋਆਰਡੀਨੇਟਰ
ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਹਲਕਾ ਬਲਾਚੌਰ ਤੋਂ ਚੌਧਰੀ ਦਵਿੰਦਰ ਪਾਲ ਚੇਚੀ ਨੂੰ ਸਨਾਤਨ ਸੇਵਾ ਸੰਮਤੀ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਕੀਤੀ ਸੂਚੀ ਵਿਚ ਉਨ੍ਹਾਂ ਦਾ ਨਾਂਅ ਸ਼ਾਮਿਲ ਹੋਣ ’ਤੇ ਹਲਕੇ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਹਲਕਾ ਬਲਾਚੌਰ ਤੋਂ ਚੌਧਰੀ ਦਵਿੰਦਰ ਪਾਲ ਚੇਚੀ ਨੂੰ ਸਨਾਤਨ ਸੇਵਾ ਸੰਮਤੀ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਕੀਤੀ ਸੂਚੀ ਵਿਚ ਉਨ੍ਹਾਂ ਦਾ ਨਾਂਅ ਸ਼ਾਮਿਲ ਹੋਣ ’ਤੇ ਹਲਕੇ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਆਪਣੀ ਨਿਯੁਕਤੀ ’ਤੇ ਚੌਧਰੀ ਦਵਿੰਦਰ ਪਾਲ ਚੇਚੀ ਨੇ ਆਮ ਆਦਮੀ ਪਾਰਟੀ ਹਾਈਕਮਾਨ, ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਭਰੋਸਾ ਉਨ੍ਹਾਂ ’ਤੇ ਪ੍ਰਗਟ ਕੀਤਾ ਹੈ, ਉਸ ’ਤੇ ਉਹ ਪੂਰੀ ਤਰ੍ਹਾਂ ਖਰੇ ਉਤਰਨਗੇ। ਉਨ੍ਹਾਂ ਕਿਹਾ ਕਿ ਸਨਾਤਨ ਸੇਵਾ ਸੰਮਤੀ ਰਾਹੀਂ ਉਹ ਹਲਕੇ ਵਿਚ ਸਮਾਜ ਸੇਵਾ, ਧਾਰਮਿਕ ਸਦਭਾਵਨਾ ਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ ਕਰਨਗੇ। ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਚੌਧਰੀ ਦਵਿੰਦਰ ਪਾਲ ਚੇਚੀ ਥਾਨਵਾਲਾ ਨੂੰ ਦਿਲੋਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਬਲਾਚੌਰ ਹਲਕੇ ਵਿਚ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ।