ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਉਤਸ਼ਾਹ-ਅਸ਼ੋਕ ਨਾਨੋਵਾਲ
ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਅਸ਼ੋਕ ਨਾਨੋਵਾਲ ਕਾਠਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦਾ ਰੁਝਾਨ ਵਧ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹਨ।
ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਅਸ਼ੋਕ ਨਾਨੋਵਾਲ ਕਾਠਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦਾ ਰੁਝਾਨ ਵਧ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹਨ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਵੱਖ-ਵੱਖ ਪਾਰਟੀਆਂ ਨੂੰ ਸਰਕਾਰ ਬਣਾਉਣ ਦਾ ਮੌਕਾ ਦੇ ਕੇ ਦੇਖ ਚੁੱਕੇ ਹਨ। ਹੁਣ ਲੋਕ ਸੂਬੇ ਦੇ ਭਵਿੱਖ, ਵਿਕਾਸ ਤੇ ਬਿਹਤਰ ਪ੍ਰਸ਼ਾਸਨ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਨੂੰ ਵੀ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ।