25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਡਾ. ਦੇਵ ਰਾਜ ਭੂੰਬਲਾ ਦੇ ਪਰਿਵਾਰ ਵਲੋਂ ਮਾਲੇਵਾਲ ਸਕੂਲ ਦੇ ਵਿਦਿਆਰਥੀਆਂ ਦਾ ਚੰਡੀਗੜ੍ਹ ਵਿਖੇ ਵਿੱਦਿਅਕ ਟੂਰ ਕਰਵਾਇਆ

ਟੱਪਰੀਆਂ ਖੁਰਦ, 25 ਅਕਤੂਬਰ (ਬੂਥਗੜ੍ਹੀਆ)-ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਦੇ ਵਿਦਿਆਰਥੀਆਂ ਲਈ ਡਾ. ਦੇਵ ਰਾਜ ਭੂੰਬਲਾ ਸਾਬਕਾ ਵਾਈਸ ਚਾਂਸਲਰ ਦੇ ਪਰਿਵਾਰ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਚੰਡੀਗੜ੍ਹ ਵਿਖੇ ਕਰਵਾਇਆ।

Ad Position 21
No active advertisement
ਅਜੀਤ ਡੈਸਕ 26-10-2026
ਟੱਪਰੀਆਂ ਖੁਰਦ, 25 ਅਕਤੂਬਰ (ਬੂਥਗੜ੍ਹੀਆ)-ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਦੇ ਵਿਦਿਆਰਥੀਆਂ ਲਈ ਡਾ. ਦੇਵ ਰਾਜ ਭੂੰਬਲਾ ਸਾਬਕਾ ਵਾਈਸ ਚਾਂਸਲਰ ਦੇ ਪਰਿਵਾਰ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਚੰਡੀਗੜ੍ਹ ਵਿਖੇ ਕਰਵਾਇਆ। ਟੂਰ ਲਈ ਡਾ. ਭੂੰਬਲਾ ਦੇ ਪਰਿਵਾਰ ਵਲੋਂ ਸਕੂਲ ਨੂੰ 30,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਵਿੱਦਿਅਕ ਟੂਰ ਦੌਰਾਨ ਸਕੂਲ ਦੇ 51 ਵਿਦਿਆਰਥੀਆਂ ਨੇ ਚੰਡੀਗੜ੍ਹ ਅਤੇ ਆਸ-ਪਾਸ ਦੇ ਪ੍ਰਮੁੱਖ ਇਤਿਹਾਸਕ ਤੇ ਸੈਰ-ਸਪਾਟੇ ਵਾਲੇ ਸਥਾਨਾਂ ਦਾ ਦੌਰਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਪਿੰਜੌਰ ਗਾਰਡਨ, ਰੌਕ ਗਾਰਡਨ, ਸੁਖਨਾ ਝੀਲ, ਰੋਜ਼ ਗਾਰਡਨ ਤੇ ਅਜਾਇਬ ਘਰ ਸਮੇਤ ਹੋਰ ਮਹੱਤਵਪੂਰਨ ਸਥਾਨਾਂ ਨੂੰ ਦੇਖਿਆ। ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਇਤਿਹਾਸਕ ਜਾਣਕਾਰੀ ਪ੍ਰਦਾਨ ਕਰਨਾ ਸੀ। ਡਾ. ਦੇਵ ਰਾਜ ਭੂੰਬਲਾ ਦੇ ਪਰਿਵਾਰ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਗਲੇ ਮਹੀਨੇ ਇਕ ਹੋਰ ਵਿੱਦਿਅਕ ਟੂਰ ਵਾਹਗਾ ਬਾਰਡਰ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਉਪਰਾਲਾ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਇਤਿਹਾਸਕ ਵਿਰਸੇ ਤੇ ਧਾਰਮਿਕ ਸਥਾਨਾਂ ਪ੍ਰਤੀ ਜਾਣਕਾਰੀ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੋਵੇਗਾ। ਸਕੂਲ ਦੀ ਤਰੱਕੀ ਤੇ ਵਿਦਿਆਰਥੀਆਂ ਨੂੰ ਵਿੱਦਿਅਕ ਸਹੂਲਤਾਂ ਪ੍ਰਦਾਨ ਕਰਨ ਵਿਚ ਡਾ. ਦੇਵ ਰਾਜ ਭੂੰਬਲਾ ਦੇ ਪਰਿਵਾਰ ਦਾ ਅਹਿਮ ਯੋਗਦਾਨ ਰਿਹਾ ਹੈ। ਪਰਿਵਾਰ ਵਲੋਂ ਸਮੇਂ-ਸਮੇਂ ’ਤੇ ਕੀਤੇ ਜਾਂਦੇ ਅਜਿਹੇ ਉਪਰਾਲੇ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਹਨ ਅਤੇ ਸਿੱਖਿਆ ਦੇ ਖੇਤਰ ਵਿਚ ਸਮਾਜਿਕ ਸਹਿਯੋਗ ਦੀ ਇਕ ਵਧੀਆ ਮਿਸਾਲ ਪੇਸ਼ ਕਰਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਭਾਟੀਆ, ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਡਾ. ਦੇਵ ਰਾਜ ਭੂੰਬਲਾ ਦੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਰਚਾ ਮਿਊਜ਼ਿਕ ਇੰਸਟੀਚਿਊਟ ਬੰਗਾ ਦਾ ਸੰਗੀਤਕ ਸਮਾਗਮ ਬਣਿਆ ਨਿੱਘੀ ਯਾਦ ਅਗਲੀ ਖ਼ਬਰ ਐੱਮ. ਪੀ. ਮਲਵਿੰਦਰ ਸਿੰਘ ਕੰਗ ਵਲੋਂ ਕਾਠਗੜ੍ਹ ਪੰਚਾਇਤ ਨੂੰ ਪਾਣੀ ਦਾ ਟੈਂਕਰ ਭੇਟ
Ad Position 24