ਗੁ: ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ 30 ਨੂੰ
ਬੰਗਾ, 26 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਹੋ ਰਹੇ ਸਮਾਗਮਾਂ ਦੀ ਲੜੀ ਵਿਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ 30 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ ਵਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਸਰਬਜੀਤ ਸਿੰਘ ਲਾਡੀ ਸਾਬਕਾ ਹਜੂਰੀ ਰਾਗੀ ਦਰਬਾਰ ਸਾਹਿਬ, ਗਿਆਨੀ ਹਰਵਿੰਦਰ ਸਿੰਘ ਸ੍ਰੀ ਗੰਗਾ ਨਗਰ ਵਾਲੇ ਅਤੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਕੀਰਤਨੀ ਜਥੇ ਸੰਗਤਾਂ ਨੂੰ ਕੀਰਤਨ ਤੇ ਕਥਾ ਦੁਆਰਾ ਨਿਹਾਲ ਕਰਨਗੇ।
ਬੰਗਾ, 26 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਹੋ ਰਹੇ ਸਮਾਗਮਾਂ ਦੀ ਲੜੀ ਵਿਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ 30 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ ਵਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਸਰਬਜੀਤ ਸਿੰਘ ਲਾਡੀ ਸਾਬਕਾ ਹਜੂਰੀ ਰਾਗੀ ਦਰਬਾਰ ਸਾਹਿਬ, ਗਿਆਨੀ ਹਰਵਿੰਦਰ ਸਿੰਘ ਸ੍ਰੀ ਗੰਗਾ ਨਗਰ ਵਾਲੇ ਅਤੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਕੀਰਤਨੀ ਜਥੇ ਸੰਗਤਾਂ ਨੂੰ ਕੀਰਤਨ ਤੇ ਕਥਾ ਦੁਆਰਾ ਨਿਹਾਲ ਕਰਨਗੇ। ਸਮਾਗਮਾਂ ਦੀ ਤਿਆਰੀ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸਮਾਗਮ ਦਾ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਭਾਈ ਜੋਗਾ ਸਿੰਘ , ਭਾਈ ਸੁਖਦੇਵ ਸਿੰਘ ਬੰਗਾ, ਭਾਈ ਹਰਮੇਸ਼ ਸਿੰਘ, ਭਾਈ ਮਨਜੀਤ ਸਿੰਘ, ਭਾਈ ਮੋਹਨ ਸਿੰਘ ਪੂਨੀਆ, ਗਿਆਨੀ ਪਲਵਿੰਦਰ ਸਿੰਘ, ਗਿਆਨੀ ਪਰਮਜੀਤ ਸਿੰਘ ਰੂਮੀ, ਅਮਰਜੀਤ ਸਿੰਘ ਜੀਂਦੋਵਾਲ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ, ਧਰਮਜੀਤ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਬੀਬੀ ਜਸਵਿੰਦਰ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਰਣਜੀਤ ਕੌਰ, ਮਹਿੰਦਰ ਕੌਰ, ਹਰਨੇਕ ਸਿੰਘ, ਅੰਮ੍ਰਿਤਪਾਲ ਸਿੰਘ, ਬਲਵਿੰਦਰ ਕੌਰ, ਭਾਈ ਸਤਨਾਮ ਸਿੰਘ, ਗਿਆਨੀ ਗੁਲਾਬ ਸਿੰਘ, ਭੁਪਿੰਦਰ ਕੌਰ, ਗੁਰਦੀਪ ਕੌਰ, ਕੁਲਵੰਤ ਕੌਰ, ਕਮਲਜੀਤ ਕੌਰ ਤੇ ਹੋਰ ਸੰਗਤਾਂ ਹਾਜ਼ਰ ਸਨ।