27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਹਾਲਾ ਰਾਣੂੰਆਂ ਵਿਖੇ ਕਰਵਾਏ ਵਾਲੀਵਾਲ ਟੂਰਨਾਮੈਂਟ ’ਚ ਲੱਖਪੁਰ ਦੀ ਟੀਮ ਜੇਤੂ

ਬਹਿਰਾਮ, 26 ਅਕਤੂਬਰ (ਸਰਬਜੀਤ ਸਿੰਘ ਰਾਣਾ)-ਨਜ਼ਦੀਕੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ.

Ad Position 21
No active advertisement
ਅਜੀਤ ਡੈਸਕ 27-10-2026
ਬਹਿਰਾਮ, 26 ਅਕਤੂਬਰ (ਸਰਬਜੀਤ ਸਿੰਘ ਰਾਣਾ)-ਨਜ਼ਦੀਕੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ. ਆਈ. ਵੀਰਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਹਾਲਾ ਰਾਣੂੰਆਂ ਤੋਂ ਕੁਲਥਮ ਰੋਡ ’ਤੇ ਪਹਿਲਾ ਵਾਲੀਵਾਲ ਟੂਰਨਾਮੈਂਟ ਕਰਵਾਇਆ। ਇਸ ਸੰਬੰਧੀ ਪ੍ਰਿੰ. ਰੋਸ਼ਨ ਲਾਲ ਨੰਬਰਦਾਰ ਨੇ ਦੱਸਿਆ ਕਿ 17 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਦੀਆਂ ਟੀਮਾਂ ਵਿਚਕਾਰ ਬਹੁਤ ਹੀ ਰੌਚਿਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਗਪਗ 20 ਟੀਮਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਵਾਲੀਬਾਲ ਦੀਆਂ ਟੀਮਾਂ ਵਿਚਕਾਰ ਮੁਕਾਬਲੇ ਸਵੇਰੇ 8 ਵਜੇ ਸ਼ੁਰੂ ਕਰਵਾਏ ਗਏ। ਫਾਈਨਲ ਮੁਕਾਬਲਾ ਸਰਹਾਲਾ ਰਾਣੂੰਆਂ ਤੇ ਲੱਖਪੁਰ ਦੀਆਂ ਟੀਮਾਂ ਵਿਚਕਾਰ ਖੇਡਿਆ ਅਤੇ ਬਹੁਤ ਹੀ ਫਸਵੇਂ ਮੁਕਾਬਲੇ ਉਪਰੰਤ ਲੱਖਪੁਰ ਦੀ ਟੀਮ ਜੇਤੂ ਰਹੀ ਅਤੇ ਸਰਹਾਲਾ ਰਾਣੂੰਆਂ ਦੀ ਟੀਮ ਨੂੰ ਦੂਜਾ ਸਥਾਨ ਪ੍ਰਾਪਤ ਹੋਇਆ। ਪਿੰਡ ਕੱਟ ਦੀ ਟੀਮ ਤੀਜੇ ਸਥਾਨ ’ਤੇ ਰਹੀ। ਪ੍ਰਬੰਧਕਾਂ ਵਲੋਂ ਜੇਤੂ ਟੀਮਾਂ ਨੂੰ ਟਰਾਫੀਆਂ ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰ. ਰੌਸ਼ਨ ਲਾਲ ਨੰਬਰਦਾਰ, ਸੁਖਵਿੰਦਰ ਸਿੰਘ, ਗੁਰਮਿੰਦਰ ਸਿੰਘ, ਹਨੀਰਾਣਾ, ਅਵਤਾਰ ਰਾਮ, ਹੈਪੀ ਬੰਗੜ, ਕਸ਼ਮੀਰੀ ਲਾਲ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਨ ਕਾਨੂੰਨ ਦੇ ਮੁੱਦਿਆਂ ਨੂੰ ਸੁਲਝਾਉਣ ’ਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ-ਅਸ਼ੋਕ ਕੁਮਾਰ ਨਾਨੋਵਾਲ ਅਗਲੀ ਖ਼ਬਰ ਗੁਰਦੀਪ ਸਿੰਘ ਕੂਕਾ ਕਾਨੂੰਗੋ ਦੀ ਮੌਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24