ਕਾਂਗਰਸੀ ਤੇ ਬਸਪਾ ਟਕਸਾਲੀ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜਿਆ
ਨਵਾਂਸ਼ਹਿਰ, 26 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਐਡਵੋਕੇਟ ਰਾਜਵਿੰਦਰ ਲੱਕੀ ਭਾਜਪਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਨਵਾਂਸ਼ਹਿਰ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਸੁਭਾਸ਼ ਸ਼ਰਮਾ ਤੇ ਵਾਈਸ ਪ੍ਰਧਾਨ ਭਾਜਪਾ ਪ੍ਰਧਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਭਾਸ਼ ਸਰਮਾ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੰਜਾਬ ਵਿਚ ਡੱਬਲ ਇੰਜਣ ਦੀ ਭਾਜਪਾ ਸਰਕਾਰ ਬਣਾਉਣ ਲਈ ਕੁਰਬਾਨੀ ਅਤੇ ਆਪਣੇ ਕੰਮ ਕਾਰਜ ਦੇ ਨਾਲ ਵੱਧ ਸਮਾਂ ਪਾਰਟੀ ਦੀ ਸਰਕਾਰ ਬਣਾਉਣ ਲਈ ਕਮਰਕਸ ਲੈਣ ਦੀ ਅਪੀਲ ਕੀਤੀ।
ਭ
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਉਪਰੰਤ ਸ਼ਾਮਿਲ ਮੈਂਬਰਾਂ ਦਾ ਸਨਮਾਨ ਕਰਦੇ ਹੋਏ।
27-10-2026
ਨਵਾਂਸ਼ਹਿਰ, 26 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਐਡਵੋਕੇਟ ਰਾਜਵਿੰਦਰ ਲੱਕੀ ਭਾਜਪਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਨਵਾਂਸ਼ਹਿਰ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਸੁਭਾਸ਼ ਸ਼ਰਮਾ ਤੇ ਵਾਈਸ ਪ੍ਰਧਾਨ ਭਾਜਪਾ ਪ੍ਰਧਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਭਾਸ਼ ਸਰਮਾ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੰਜਾਬ ਵਿਚ ਡੱਬਲ ਇੰਜਣ ਦੀ ਭਾਜਪਾ ਸਰਕਾਰ ਬਣਾਉਣ ਲਈ ਕੁਰਬਾਨੀ ਅਤੇ ਆਪਣੇ ਕੰਮ ਕਾਰਜ ਦੇ ਨਾਲ ਵੱਧ ਸਮਾਂ ਪਾਰਟੀ ਦੀ ਸਰਕਾਰ ਬਣਾਉਣ ਲਈ ਕਮਰਕਸ ਲੈਣ ਦੀ ਅਪੀਲ ਕੀਤੀ। ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਭਾਜਪਾ ਸਰਗਰਮ ਆਗੂ ਚੇਤ ਰਾਮ ਰਤਨ ਜ਼ਿਲ੍ਹਾ ਪ੍ਰਧਾਨ ਐਸ. ਸੀ. ਮੋਰਚਾ ਭਾਜਪਾ ਦੀ ਅਗਵਾਈ ਹੇਠ ਕਾਂਗਰਸੀ ਅਤੇ ਬਸਪਾ ਦੇ ਟਕਸਾਲੀ 6 ਪਰਿਵਾਰਾਂ ਰਣਜੀਤ ਸਿੰਘ ਸਿੱਧੂ, ਸਤਨਾਮ ਸਿੰਘ, ਕਮਲ ਕੁਮਾਰ ਭੀਣ ਤੇ ਦੇਸ ਰਾਜ ਕਾਹਮਾ, ਰਾਜੀਵ ਕੁਮਾਰ ਕੁਲਾਮ, ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤਸ਼ਾਹ ਕੇਂਦਰੀ ਗ੍ਰਹਿ ਮੰਤਰੀ ਦੀਆਂ ਪੰਜਾਬ ਪੱਖੀ ਨੀਤੀਆਂ ਨੂੰ ਮੰਨਦਿਆਂ ਭਾਜਪਾ ਵਿਚ ਸ਼ਾਮਿਲ ਹੋਏ। ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ, ਵਿਸ਼ੇਸ਼ ਮਹਿਮਾਨ ਸੁਭਾਸ਼ ਸ਼ਰਮਾ ਤੇ ਨਵ ਨਿਯੁਕਤ ਭਾਜਪਾ ਕਮੇਟੀ ਮੈਂਬਰ ਡਾ. ਅਸ਼ਵਨੀ ਕੁਮਾਰ ਧੀਰ, ਸੰਜੀਵ ਭਾਰਦਵਾਜ ਬੰਗਾ ਆਦਿ ਜ਼ਿਲ੍ਹਾ ਕਾਰਜਕਾਰੀ ਮੈਬਰਾਂ ਨੂੰ ਜੀ ਆਇਆ ਤੇ ਵਧਾਈ ਦਿੱਤੀ। ਵੱਖ-ਵੱਖ ਬੁਲਾਰਿਆਂ ਵਿਚ ਐਡਵੋਕੇਟ ਵਿਸ਼ਾਲ ਸ਼ਰਮਾ ਜਿਲ੍ਹਾ ਜਨਰਲ ਸਕੱਤਰ, ਜਤਿੰਦਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਬੀ. ਸੀ. ਮੋਰਚਾ, ਬਾਬਾ ਗੁਰਦੀਪ ਸਿੰਘ ਕਿਸਾਨ ਵਿੰਗ ਪੰਜਾਬ ਆਗੂ, ਮੈਡਮ ਰਜਨੀ ਕੰਡਾ ਜ਼ਿਲ੍ਹਾ ਸੈਕਟਰੀ, ਚੇਤ ਰਾਮ ਰਤਨ ਜ਼ਿਲ੍ਹਾ ਪ੍ਰਧਾਨ ਮੋਰਚਾ, ਡਾ. ਧਰਮਪਾਲ ਬੰਗਾ, ਡਾ. ਕੁਲਵਿੰਦਰ ਸਿੰਘ, ਡਾ. ਤਜਿੰਦਰਪਾਲ ਸਿੰਘ, ਕਰਨ ਦੀਵਾਨ ਨੇ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਸਮੇ ਕੇਦਰੀ ਮੰਤਰੀ ਅਤਿਮਸ਼ਾਹ ਦੀ ਅਗਵਾਈ ਹੇਠ ਸੂਬੇ ਨੂੰ ਖੁਸ਼ਹਾਲ ਅਤੇ ਨਸ਼ਾ ਮੁਕਤ ਬਣਾਉਣ ਲਈ ਸਖਤ ਕਦਮ ਚੁੱਕੇ ਜਾਣਗੇ। ਜਿਲ੍ਹਾ ਪੱਧਰੀ ਮੀਟਿੰਗ ਵਿਚ ਡਾ. ਰਾਵਤ ਮੰਡਲ ਪ੍ਰਧਾਨ, ਰਾਮਾਨੰਦ ਭਨੋਟ ਮੰਡਲ ਪ੍ਰਧਾਨ ਔੜ, ਕੁਲਦੀਪ ਸਿੰਘ ਬਹਿਰਾਮ ਮੰਡਲ ਪ੍ਰਧਾਨ, ਐਡਵੋਕੇਟ ਅਮਨ ਬਲਾਚੌਰ ਜ਼ਿਲ੍ਹਾ ਜਨਰਲ ਸਕੱਤਰ, ਜਸਪ੍ਰੀਤ ਸਿੰਘ ਮਹਾਲੋਂ ਸੈਕਟਰੀ, ਅਸ਼ਵਨੀ ਨਈਅਰ, ਦਹਾਤੀ ਪ੍ਰਧਾਨ ਸੁਖਵਿੰਦਰ ਕਰੀਹਾ, ਪਵਨ ਕੁਮਾਰ ਰੱਤੂ ਪ੍ਰਚਾਰ ਮੰਤਰੀ ਆਦਿ ਸ਼ਾਮਿਲ ਸਨ।