ਐਡਵੋਕੇਟ ਸੰਜੀਵ ਚੌਧਰੀ ਚੇਚੀ ਵਲੋਂ ਬ੍ਰਿਗੇਡੀਅਰ ਰਾਜ ਕੁਮਾਰ ਨਾਲ ਮੁਲਾਕਾਤ
ਕਾਠਗੜ੍ਹ, 26 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਪ੍ਰਧਾਨ ਐਸ. ਬੀ.
ਕਾਠਗੜ੍ਹ, 26 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਪ੍ਰਧਾਨ ਐਸ. ਬੀ. ਐਸ. ਨਗਰ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਉਚੇਚੇ ਤੌਰ ’ਤੇ ਚੰਡੀਗੜ੍ਹ ਵਿਖੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਐਡਵੋਕੇਟ ਚੇਚੀ ਨੇ ਬ੍ਰਿਗੇਡੀਅਰ ਰਾਜ ਕੁਮਾਰ ਦਾ ਹਾਲ-ਚਾਲ ਜਾਣਿਆ। ਇਸ ਤੋਂ ਇਲਾਵਾ ਦੋਵਾਂ ਆਗੂਆਂ ਵਿਚਕਾਰ ਗੁੱਜਰ ਭਾਈਚਾਰੇ ਦੇ ਵਿਕਾਸ, ਸਮਾਜਿਕ ਭਲਾਈ ਤੇ ਹੋਰ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਵੀ ਕੀਤੀ ਗਈ। ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਿਹਾ ਕਿ ਬ੍ਰਿਗੇਡੀਅਰ ਰਾਜ ਕੁਮਾਰ ਦਾ ਤਜ਼ਰਬਾ ਅਤੇ ਸਮਾਜ ਪ੍ਰਤੀ ਸਮਰਪਣ ਸਭ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਗੁੱਜਰ ਭਾਈਚਾਰੇ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਇਸ ਮੌਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਐਡਵੋਕੇਟ ਚੇਚੀ ਦਾ ਗ੍ਰਹਿ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ।