28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕੰਪਿਊਟਰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ ਦਾ ਘਿਰਾਓ

ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੰਗਰੂਰ ਡੀ. ਸੀ ਦਫਤਰ ਦੇ ਬਾਹਰ ਪਿਛਲੇ 38 ਦਿਨ ਤੋਂ ਪੱਕੇ ਧਰਨੇ ‘ਤੇ ਬੈਠੇ ਕੰਪਿਊਟਰ ਅਧਿਆਪਕਾਂ ਦੀ ਅਜੇ ਵੀ ਪੰਜਾਬ ਸਰਕਾਰ ਵੱਲੋ ਕੋਈ ਸਾਰ ਨਹੀਂ ਲਈ ਜਾ ਰਹੀ ਹੈ, ਜਿਸ ਕਰਕੇ ਮਜਬੂਰਨ ਜਥੇਬੰਦੀ ਦੇ ਆਗੂਆਂ ਨੇ ਆਰ-ਪਾਰ ਦੀ ਜੰਗ ਦਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 30 ਅਕਤੂਬਰ ਤੱਕ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਉਹ 1 ਨਵੰਬਰ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਰਿਹਾਇਸ ਤੋਂ ਲੈ ਸੀ.

Ad Position 21
No active advertisement
ਅਜੀਤ ਡੈਸਕ 28-10-2026
ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੰਗਰੂਰ ਡੀ.ਸੀ ਦਫਤਰ ਦੇ ਬਾਹਰ ਪਿਛਲੇ 38 ਦਿਨ ਤੋਂ ਪੱਕੇ ਧਰਨੇ ‘ਤੇ ਬੈਠੇ ਕੰਪਿਊਟਰ ਅਧਿਆਪਕਾਂ ਦੀ ਅਜੇ ਵੀ ਪੰਜਾਬ ਸਰਕਾਰ ਵੱਲੋ ਕੋਈ ਸਾਰ ਨਹੀਂ ਲਈ ਜਾ ਰਹੀ ਹੈ, ਜਿਸ ਕਰਕੇ ਮਜਬੂਰਨ ਜਥੇਬੰਦੀ ਦੇ ਆਗੂਆਂ ਨੇ ਆਰ-ਪਾਰ ਦੀ ਜੰਗ ਦਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 30 ਅਕਤੂਬਰ ਤੱਕ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਉਹ 1 ਨਵੰਬਰ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਰਿਹਾਇਸ ਤੋਂ ਲੈ ਸੀ.ਐਮ ਦੀ ਰਿਹਾਇਸ਼ ਤੱਕ ਵਿਸਾਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਫਿਰ ਸੀ.ਐਮ ਦੀ ਰਿਹਾਇਸ਼ ਦਾ ਘਿਰਾਓ ਕਰਕੇ ਦਿਨ ਰਾਤ ਦਾ ਪੱਕਾ ਮੋਰਚਾ ਉਥੇ ਹੀ ਚਲਾਇਆ ਜਾਵੇਗਾ, ਜਿਸ ਵਿੱਚ ਸਮੁੱਚੇ ਪੰਜਾਬ ਵਿੱਚੋਂ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ, ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਅਤੇ ਜ਼ਿਲ੍ਹਾ ਆਗੂ ਲਖਵੀਰ ਸਿੰਘ ਨੇ ਦੱਸਿਆ ਕਿ ਜੇ ਸਰਕਾਰ ਅਜੇ ਵੀ ਕੰਪਿਊਟਰ ਅਧਿਆਪਕਾਂ ਨੂੰ ਉਹਨਾਂ ਦੇ ਬਣਦੇ ਹੱਕ ਨਹੀਂ ਦੇਵੇਗੀ ਤਾਂ 1 ਨਵੰਬਰ ਦੀ ਰੈਲੀ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਭਰਵੀਂ ਗਿਣਤੀ ਵਿੱਚ ਸ਼ਾਮਿਲ ਹੋਣਗੇ ਅਤੇ 8 ਨਵੰਬਰ ਦੀਵਾਲ਼ੀ ਦੇ ਮੌਕੇ ਤੱਕ ਧੂਰੀ ਸੀ.ਐਮ ਦੇ ਹਲਕੇ, ਦਿੜਬਾ ਵਿੱਤ ਮੰਤਰੀ ਦੇ ਹਲਕੇ ਤੇ ਸੁਨਾਮ ਪੰਜਾਬ ਪ੍ਰਧਾਨ ਦੇ ਹਲਕੇ ਅਤੇ ਸਿੱਖਿਆ ਮੰਤਰੀ ਦੇ ਗੰਭੀਰਪੁਰ ਹਲਕੇ ਵਿੱਚ ਲੜੀਵਾਰ ਐਕਸ਼ਨ ਉਲੀਕੇ ਜਾਣਗੇ ਤੇ ਸਿੱਖਿਆ ਮੰਤਰੀ ਦੇ 15 ਸਤੰਬਰ 2022 ਦੀ ਦੀਵਾਲੀ ਦਾ ਤੋਹਫਾ’ ਜੋ ਕਿ ਅੱਜ ਤੱਕ ਅਧੂਰਾ ਹੈ, ਲੈ ਕੇ ਹੀ ਸੰਘਰਸ਼ ਨੂੰ ਵਿਰਾਮ ਦਿੱਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ ਭਟੋਆ, ਅਮਰਜੀਤ, ਨਰੇਸ਼ ਕੁਮਾਰ ਰੌੜੀ, ਰਮਨ ਕਿਸਾਣਾ, ਧਰਮਵੀਰ ਚੌਧਰੀ, ਗੋਰਵ ਪਠਾਣੀਆਂ, ਵਾਸੂਦੇਵ ਚੌਧਰੀ, ਸੰਦੀਪ ਦੱਤਾ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰੋਹਿਤ ਗੋਤਮ, ਚੰਦਨ ਸ਼ਰਮਾਂ, ਪ੍ਰਮੋਦ ਸ਼ਰਮਾਂ, ਹਰਜਿੰਦਰ ਸਿੰਘ, ਰਾਜਵਿੰਦਰ, ਸੁਰਿੰਦਰ ਕੁਮਾਰ, ਵਰਿੰਦਰ ਕੁਮਾਰ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਰਮਨ ਕੁਮਾਰ, ਰਵੀ ਬਸਰਾ, ਰਜਿੰਦਰ ਬਸਰਾ, ਬਲਰਾਜ ਸਿੰਘ, ਰਾਜ ਕੁਮਾਰ ਭੰਮਰਾ, ਰਾਜਨ ਸ਼ਰਮਾਂ, ਮੈਡਮ ਸੋਨੀਆ ਚੌਧਰੀ, ਨੀਨਾ ਰਾਣੀ, ਮੀਨਾ, ਸੁਰਿੰਦਰ ਕੌਰ, ਸੀਮਾ, ਕਮਲਜੀਤ ਕੌਰ, ਰਜਨੀ, ਨਵਜੋਤ, ਨੀਲਮ ਮੇਹਲੀ, ਹਰਪ੍ਰੀਤ ਕੌਰ, ਰਜਨੀ ਬਾਲਾ, ਕਿਰਨ ਬਾਲਾ, ਰਣਜੀਤ ਕੌਰ, ਹਰਜਿੰਦਰ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਮਨੀਸ਼ਾ ਕੌੜਾ, ਸੀਮਾ, ਸੁਮਨ, ਜਸਵੀਰ ਕੌਰ, ਨੀਰੂ ਸ਼ਰਮਾਂ, ਅਨੀਤਾ ਰਾਣੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਸੰਧਵਾਂ ’ਚ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਰਾਮਦਾਸ ਸਕੂਲ ’ਚ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24